Rozgar Mela Patiala from 13 to 17 March 2023
March 7, 2023 - PatialaPolitics
Rozgar Mela Patiala from 13 to 17 March 2023
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੀ ਜਾ ਰਹੇ ਯਤਨਾਂ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 13 ਤੋਂ 17 ਮਾਰਚ ਤੱਕ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਬਿਊਰੋ ਵੱਲੋਂ 13 ਮਾਰਚ ਨੂੰ ਸਰਕਾਰੀ ਆਈ.ਟੀ.ਆਈ (ਲੜਕੇ), ਨਾਭਾ ਰੋਡ ਪਟਿਆਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਦੂਸਰਾ ਰੋਜ਼ਗਾਰ ਮੇਲਾ 14 ਮਾਰਚ ਨੂੰ ਸਰਕਾਰੀ ਆਈ.ਟੀ.ਆਈ (ਲੜਕੇ), ਰਾਜਪੁਰਾ ਅਤੇ 17 ਮਾਰਚ ਨੂੰ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਰੋਜ਼ਗਾਰ ਮੇਲਿਆਂ ‘ਚ ਸ਼ਾਮਲ ਹੋਣ ਵਾਲੀਆਂ ਕੰਪਨੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਮੇਲਿਆਂ ‘ਚ ਭਾਰਤੀ ਏਅਰਟੈਲ, ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ, ਜੀ.ਐਸ.ਏ. ਇੰਡਸਟਰੀਜ਼, ਮਾਦਵ ਅਲਾਇਜ਼, ਐਕਸਿਸ ਬੈਂਕ, ਰਿਲਾਇਸ ਰਿਟੇਲ, ਫਲਿਪਕਾਰਟ, ਐਮੇਜੋਨ, ਸਵਰਾਜ, ਡੀ ਮਾਰਟ, ਮਿਡਲੈਂਡ, ਬੂੰਗੇ ਇੰਡੀਆਂ, ਜੀ.ਸੀ.ਐਮ. ਕਾਨਵੈਂਟ ਸਕੂਲ ਤੋਂ ਇਲਾਵਾ ਵੱਡੀ ਗਿਣਤੀ ਕੰਪਨੀਆਂ ਉਕਤ ਰੋਜ਼ਗਾਰ ਮੇਲਿਆਂ ‘ਚ ਸ਼ਾਮਲ ਹੋਣਗੀਆਂ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਗੀਆਂ।
ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਮੇਲਿਆਂ ‘ਚ ਦਸਵੀਂ, ਬਾਰ੍ਹਵੀਂ, ਆਈ.ਟੀ.ਆਈ., ਡਿਪਲੋਮਾ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਦੀ ਯੋਗਤਾ ਵਾਲੇ ਨੌਜਵਾਨ ਭਾਗ ਲੈ ਸਕਦੇ ਹਨ। ਇਨ੍ਹਾਂ ਮੇਲਿਆਂ ਦੌਰਾਨ ਪ੍ਰਾਈਵੇਟ ਖੇਤਰ ‘ਚ ਲਗਭਗ ਦੋ ਹਜ਼ਾਰ ਅਸਾਮੀਆਂ ਭਰੀਆਂ ਜਾਣੀਆਂ ਹਨ। ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ ਭਵਿੱਖ ਉੱਜਵਲ ਬਣਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਬਿਊਰੋ ਦੀ ਹੈਲਪ ਲਾਈਨ ਨੰਬਰ 98776-10877 ‘ਤੇ ਜਾਂ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸੰਪਰਕ ਕਰ ਸਕਦੇ ਹਨ।