Holi 2023: Patiala Police act strict against lawbreakers

March 8, 2023 - PatialaPolitics

Holi 2023: Patiala Police act strict against lawbreakers

ਪਟਿਆਲਾ ਦੇ ਵੱਖ ਵੱਖ ਥਾਵਾਂ ਵਿਖੇ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਸ ਵੱਲੋਂ ਹੁੱਲੜਬਾਜੀ ਕਰਨ ਵਾਲੇ ਨੌਜਵਾਨਾਂ ਦੇ ਚਲਾਨ ਕੱਟੇ ਗਏ ਨੇ

ਜਿੱਥੇ ਪੂਰੇ ਦੇਸ਼ ਭਰ ਵਿਚ ਅੱਜ ਹੋਲੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹੈ ਉਥੇ ਹੀ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵੀ ਇਸ਼ਤਿਹਾਰ ਵੀ ਖੂਬ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਨੇ ਪਰ ਦੂਜੇ ਪਾਸੇ ਨੌਜਵਾਨਾਂ ਲਈ ਹੋਲੀ ਦੇ ਤਿਉਹਾਰ ਮੌਕੇ ਨੌਜਵਾਨਾਂ ਵੱਲੋਂ ਕੀਤੀ ਜਾ ਰਹੀ ਹੁੱਲੜਬਾਜੀ ਕਰਕੇ ਹੋਲੀ ਦਾ ਇਹ ਤਿਉਹਾਰ ਨੌਜਵਾਨਾਂ ਲਈ ਕਿਰਕਰਾ ਸਾਬਤ ਹੋ ਗਿਆ ਅੱਜ ਸਵੇਰ ਤੋਂ ਹੀ ਆਵਾਜਾਈ ਦੌਰਾਨ ਨੌਜਵਾਨਾਂ ਵੱਲੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਕਾਫ਼ੀ ਹੁੱਲੜਬਾਜੀ ਕੀਤੀ ਜਿਸ ਨੂੰ ਰੋਕਣ ਲਈ ਪੁਲੀਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕੇ ਵੀ ਲਗਾਏ ਗਏ ਅਤੇ ਪੁਲਿਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਪੁਲੀਸ ਵੱਲੋਂ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੇ ਚਲਾਨ ਕੱਟੇ ਗਏ ਨੇ ਉਥੇ ਹੀ ਪਟਿਆਲਾ ਦੇ ਐਸ ਪੀ ਸਿਟੀ ਸਰ-ਫ਼ਰਾਜ਼ ਆਲਮ ਵੱਲੋਂ ਵੀ ਸ਼ਹਿਰ ਵਿੱਚ ਲਗਾਏ ਗਏ ਵੱਖ-ਵੱਖ ਨਾਕਿਆਂ ਦਾ ਜਾਇਜ਼ਾ ਲਿਆ ਗਿਆ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਮੌਕੇ ਕਾਫੀ ਨੌਜਵਾਨ ਸੜਕਾਂ ਤੇ ਹੁੱਲੜਬਾਜ਼ੀ ਕਰਦੇ ਹਨ ਜਿਸ ਨਾਲ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਨੌਜਵਾਨਾਂ ਵੱਲੋਂ ਕੀਤੀ ਜਾ ਰਹੀ ਇਹ ਹੁੱਲੜਬਾਜ਼ੀ ਰੋਕਣ ਲਈ ਉਹਨਾਂ ਵੱਲੋਂ ਅੱਜ ਨਾਕਾ ਲਗਾ ਕੇ ਨੌਜਵਾਨਾਂ ਦੇ ਚਲਾਨ ਕੱਟੇ ਗਏ ਨੇ ਅਤੇ ਕਾਫੀ ਨੌਜਵਾਨਾਂ ਨੂੰ ਇਹ ਤਿਉਹਾਰ ਪਿਆਰ ਮੁਹੱਬਤ ਨਾਲ ਮਨਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ

 

View this post on Instagram

 

A post shared by Patiala Politics (@patialapolitics)