Big announcement for Punjab farmers by Bhagwant Mann
March 27, 2023 - PatialaPolitics
Big announcement for Punjab farmers by Bhagwant Mann
In a major relief to the farmers of the state Punjab Chief Minister Bhagwant Mann on Sunday announced 25% upward revision in the compensation for the crop loss to the farmers.
The Chief Minister, who conducted a whirlwind tour of villages in Moga, Sri Muktsar Sahib, Bathinda and Patiala to assess the damage of crop due to rain, said that in case the loss is more than 75% then the state government will compensate the farmers with Rs 15,000 per acre. Likewise, he said that if the loss was between 33% to 75% then the farmers will get a compensation worth Rs 6750 per acre. Similarly, Bhagwant Mann said that the labourers will get 10% as compensation so that they do not face any problem in life adding that Rs 95100 will be paid as compensation to full house damage whereas Rs 5200 will be given for minor damage to houses.
The Chief Minister further said that in order to safeguard the interests of the farmers from nature’s fury, the state government will soon introduce a crop insurance scheme for the food growers of the country. He said that earlier the crop insurance scheme announced by Union government had remained confined to the papers only but this scheme will give real succor to the farmers. He bemoaned that these days 20 minutes of hailstorm bring distress on farmers’ faces but this scheme will secure the interests of the farmers adding he assured the farmers that the state government is with the farmers in this hour of crisis and no stone will be left unturned for their welfare.
Avowing that the state government will duly compensate the farmers for loss meted out by them due to the inclement weather conditions in the state, the Chief Minister said that Punjab government is, was and shall ever be committed for the welfare of the farmers and farm labourers of the State. He said that the Aam Aadmi Government had always been a votary of the farmers and their rights adding that his government has ever taken appropriate steps to safeguard the interests of the farmers. Bhagwant Mann said that he can very well understand the agony and pain of a large number of farmers who have suffered heavy losses due to sudden and erratic changes in weather.
The Chief Minister said that the incessant rainfall is not good for the standing wheat and other Rabi crops. He said that unfortunately the intensity and frequency of rains coupled with high velocity winds and hailstorms have caused substantial damage to the crops and impaired livelihood of a large number of farmers. Bhagwant Mann said that initial reports indicate that cultivated area over several acres has been affected as at this stage Rabi crops were almost ready for a good harvesting season.
The Chief Minister bemoaned that in cases where farmers would not be able to harvest or their crops yield was reduced, they were likely to lose nearly a full season and resultantly suffer serious damage to their livelihood. He vowed to duly compensate the farmers whose standing crops have been affected due to recent heavy rains coupled with high velocity winds and hailstorms. Bhagwant Mann said that he has already directed the Financial Commissioner (Revenue) to issue detailed instructions to the concerned Deputy Commissioner’s to immediately carry out special girdawari in the areas lashed by rains to ascertain damage caused to crops, orchards and houses on priority.
The Chief Minister further said that from April 1 canal water will be made available for cotton crop cultivation to the farmers. He said that the water supply will be ensured in the cotton belt of the state so as to ensure that cotton cultivators are benefited in a big way. Bhagwant Mann said that it is the need of the hour to ensure that water was made available to the cotton cultivators during the sowing season.
Reiterating the firm commitment of the state government to make agriculture a profitable venture, the Chief Minister said that the state government is taking several decisions in this regard. He said that MSP is being offered to the farmers for the alternate crops to bring them out of the rut of wheat/ paddy cycle and to save the precious water of the state. Likewise, Bhagwant Mann said that major thrust is being laid on promotion of agriculture allied activities so that income of farmers is supplemented.
The Chief Minister said that he had asked the officers to ensure that the report is submitted at the earliest so that adequate compensation as per government’s norms is given to the affected people. He assured the people that the government is committed to safeguarding their interests against nature’s fury. Bhagwant Mann said that every effort will be made to compensate the farmers and labourers for the losses suffered due to the current spell of recent rains in the state.
The Chief Minister said that apart from this the state government is taking various welfare measures for the farming community as we are fully conscious that agriculture is no longer a profitable venture. He categorically said that whenever the farmers had been confronted with any problem or hardship, the Government had wasted no time to come to their rescue which was evident from the bold initiatives taken by the government from day one. Bhagwant Mann said that the state government is committed for the well being of the food growers of the country who have made the country self-reliant in food production.
ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।
ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ ਕਾਗਜਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਖਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਭਲਾਈ ਲਈ ਹਮੇਸਾ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੁਰੂਆਤੀ ਰਿਪੋਰਟਾਂ ਤੋਂ ਪਤਾ ਚਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ‘ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲਗਪਗ ਤਿਆਰ ਸਨ।
ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਿਸ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸੇਸ ਗਿਰਦਾਵਰੀ ਕਰਨ ਲਈ ਵਿਸਤਿ੍ਰਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜਨ ਦੌਰਾਨ ਨਰਮਾ ਕਾਸਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸਕਸ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸਾਹਤ ਕਰਨ ‘ਤੇ ਵੱਡਾ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਕਿਉਂਕਿ ਸਾਨੂੰ ਭਲੀ-ਭਾਂਤ ਪਤਾ ਹੈ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਉਨ੍ਹਾਂ ਸਪੱਸਟ ਕਿਹਾ ਕਿ ਜਦੋਂ ਵੀ ਕਿਸਾਨਾਂ ਨੂੰ ਕੋਈ ਮੁਸਕਲ ਜਾਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਨੇ ਉਨ੍ਹਾਂ ਦੇ ਬਚਾਅ ਲਈ ਅੱਗੇ ਆਉਣ ਲਈ ਬਹੁਤਾ ਸਮਾਂ ਨਹੀਂ ਲਗਾਇਆ, ਜੋ ਕਿ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੀਤੇ ਜਾ ਰਹੇ ਦਲੇਰਾਨਾ ਫੈਸਲਿਆਂ ਤੋਂ ਸਪੱਸਟ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦਿ੍ਰੜ੍ਹ ਸੰਕਲਪ ਹੈ।
View this post on Instagram