Dr. Raminder Kaur Joined as new Civil Surgeon Patiala
April 8, 2023 - PatialaPolitics
Dr. Raminder Kaur Joined as new Civil Surgeon Patiala
ਡਾ.ਰਮਿੰਦਰ ਕੌਰ ਬਣੇ ਪਟਿਆਲਾ ਦੇ ਨਵੇਂ ਸਿਵਲ ਸਰਜਨ ।
ਦਫਤਰ ਸਿਵਲ ਸਰਜਨ ਵਿਖੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ ।
ਪਟਿਆਲਾ 08 ਅਪ੍ਰੈਲ ( ) ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਰਮਿੰਦਰ ਕੌਰ ਨੇਂ ਜਿਲ੍ਹਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਡਾ. ਰਮਿੰਦਰ ਕੌਰ ਜੋ ਕਿ ਈ.ਐਨ.ਟੀ ਸੈਪਸ਼ਲਿਸਟ ਹਨ, ਦੀ ਪੰਜਾਬ ਸਰਕਾਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਤੋਂ ਪੱਦਉਨਤੀ ਬਤੋਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਹੋਣ ਕਾਰਣ ਉਹਨਾਂ ਨੂੰ ਪਟਿਆਲਾ ਦਾ ਸਿਵਲ ਸਰਜਨ ਲਗਾਇਆ ਗਿਆ ਅਤੇ ਅੱਜ ਉਹਨਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਤੋਰ ਸਿਵਲ ਸਰਜਨ ਆਪਣਾ ਅੱਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੇਂ ਦਫਤਰ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ।ਅਹੁਦਾ ਸੰਭਾਲਣ ਤੇਂ ਡਾ. ਰਮਿੰਦਰ ਕੌਰ ਨੇਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜੋ ਜਿਮ੍ਹੇਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੁਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ।ਦਫਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਮੇਂ ਸਮਂੇ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਦਿੱਤੇ ਟੀਚੇ ਉਹਨਾਂ ਨੂੰ ਦਿੱਤੇ ਜਾਣਗੇ ,ਉਹ ਮਿਥੇ ਸਮਂੇ ਵਿੱਚ ਪੂਰੇ ਕਰਵਾਏ ਜਾਣਗੇ।