Close aide of Amritpal, Papalpreet Singh arrested

April 10, 2023 - PatialaPolitics

Close aide of Amritpal, Papalpreet Singh arrested’

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ
– ਦੋਸ਼ੀ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ: ਆਈਜੀਪੀ ਸੁਖਚੈਨ ਗਿੱਲ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ:
ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ ‘ਤੇ ਕਾਰਵਾਈ ਕਰ ਰਹੀਆਂ ਸਨ।
ਆਈਜੀਪੀ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ ‘ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ।

In a major breakthrough, Punjab Police arrested the main associate of Amritpal Singh identified as Papalpreet Singh from Kathunangal area of Amritsar on Monday, said Inspector General of Police (IGP) Headquarters Dr Sukhchain Singh Gill. The accused has been detained under the National Security Act (NSA), he added.

IGP Sukhchain Gill, who was addressing a press conference at Punjab Police Headquarters here in Chandigarh, said that Police teams were working on some vital clues amidst the ongoing special operation.

“Punjab Police under instructions of Hon’ble Chief Minister Punjab Bhagwant Mann and with the guidance of DGP Punjab Gaurav Yadav have taken a very effective step after Amritsar Rural Police have arrested Papalpreet Singh, who is main associate of Amritpal Singh,” the IGP said, who was accompanied by DIG Border Range Narinder Bhargav.

He said that accused Papalpreet Singh was wanted by the Punjab Police in six criminal cases. Further legal action will be taken in accordance with the law, he added.

Meanwhile, IGP Sukhchain Singh Gill appealed to all Punjabis to continue maintaining peace and harmony in the state and not to pay any heed to fake news and rumours. He asserted that the law & order situation is completely under control and totally stable.

 

View this post on Instagram

 

A post shared by Patiala Politics (@patialapolitics)