ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 329

ਪਿਛਲੇ 10 ਦਿਨਾਂ ਵਿਚ ਕੋਈ ਨਵਾਂ ਕੇਸ ਨਾ ਆਉਣ ਤੇਂ ਸਿੱਧੁ ਕਲੋਨੀ ਵਿਚੋ ਹਟਾਇਆ ਮਾਈਕਰੋਕੰਟੈਨਮੈਂਟ ਜੋਨ :

ਡਾ. ਮਲਹੋਤਰਾ

ਪਟਿਆਲਾ 30 ਜੂਨ ( ) ਜਿਲੇ ਵਿਚ ਤਿੰਨ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ ਹੋਈਆਂ 625 ਰਿਪੋਰਟਾਂ ਵਿਚੋ 622 ਕੋਵਿਡ ਨੈਗੇਟਿਵ ਅਤੇ 03 ਕੋਵਿਡ ਪੋਜਟਿਵ ਪਾਏ ਗਏ ਹਨ। ਕੋਵਿਡ ਪੋਜਟਿਵ ਵਿਚੋਂ 2 ਬਾਹਰੀ ਰਾਜ ਤੋਂ ਆਉਣ ਅਤੇ ਇੱਕ ਪੋਜਟਿਵ ਕੇਸ ਦੇ ਸੰਪਰਕ ਵਿਚ ਆਈ ਅੋਰਤ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆਂ ਕਿ ਪਟਿਆਲਾ ਦੇ ਅਰਬਨ ਅਸਟੇਟ ਫੇਜ ਦੋ ਦੇ ਇੱਕ ਪਰਿਵਾਰ ਦੇ ਦੋ ਜੀਅ ਪਤੀ ਪਤਨੀ 55 ਸਾਲਾ ਅੋਰਤ ਅਤੇ 61 ਸਾਲਾ ਪੁਰਸ਼ ਜੋ ਕਿ ਕੁੱਝ ਦਿਨ ਪਹਿਲਾਂ ਦਿੱਲੀ ਤੋਂ ਵਾਪਸ ਆਏ ਸਨ ਅਤੇ ਬਾਹਰੀ ਰਾਜ ਤੋਂ ਆਉਣ ਕਾਰਣ ਉਹਨਾਂ ਦਾ ਕੋਵਿਡ ਜਾਂਚ ਸਬੰਧੀ ਲਿਆ ਗਿਆ ਸੈਂਪਲ ਪੋਜਟਿਵ ਪਾਇਆ ਗਿਆ ਹੈ।ਇਸੇ ਤਰਾਂ ਰਾਜਪੁਰਾ ਦੀ ਮਿਰਚ ਮੰਡੀ ਦੀ ਰਹਿਣ ਵਾਲੀ 27 ਸਾਲਾ ਅੋਰਤ ਆਪਣੇ ਪਿਤਾ ਦੇ ਪੋਜਟਿਵ ਆਉਣ ਤੇਂ ਸੰਪਰਕ ਵਿਚ ਆਉਣ ਕਾਰਣ ਕੋਵਿਡ ਪੋਜਟਿਵ ਪਾਈ ਗਈ ਹੈ।ਸਿਵਲ ਸਰਜਨ ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਇੱਕ ਨੂੰ ਕੋਵਿਡ ਕੇਅਰ ਸੈਂਟਰ, ਇੱਕ ਨੂੰ ਹੋਮ ਆਈਸੋਲੇਸ਼ਨ ਅਤੇ ਇੱਕ ਨੂੰ ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾ ਦਿਤਾ ਗਿਆ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ ਅਤੇ ਇਹਨਾਂ ਪੋਜਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਵੀ ਕਰਵਾਈ ਜਾ ਰਹੀ ਹੈ।ਉਹਨਾਂ ਦੱਸਿਆਂ ਕਿ ਪਟਿਆਲਾ ਦੀ ਧੀਰੂ ਕੀ ਬਸਤੀ ਵਿਚ ਬੀਤਂੇ ਦਿਨੀ ਪੰਜ ਤੋਂ ਜਿਆਦਾ ਕੋਵਿਡ ਪੋਜਟਿਵ ਕੇਸ ਪਾਏ ਜਾਣ ਤੇਂ ਕੋਵਿਡ ਗਾਈਡਲਾਈਨ ਅਨੁਸਾਰ ਇਹਨਾਂ ਪੋਜਟਿਵ ਕੇਸਾਂ ਦੇ ਆਲੇ ਦੁਆਲੇ ਦੇ ਤਕਰੀਬਨ 25-25 ਘਰਾਂ ਦੇ ਏਰੀਏ ਵਿਚ ਮਾਈਕਰੋਕੰਟੈਨਮੈਂਟ ਜੋਨ ਬਣਾ ਦਿੱਤਾ ਗਿਆ ਸੀ ਅਤੇ ਹੁਣ ਇਹਨਾਂ ਘਰਾਂ ਦੇ ਲੋਕਾਂ ਦੀ ਅਗਲੇ ਦਸ ਦਿਨਂਾ ਲਈ ਘਰਾਂ ਦੇ ਬਾਹਰ ਆਉਣ ਜਾਣ ਤੇਂ ਰੋਕ ਲਗਾ ਦਿੱਤੀ ਗਈ ਹੈ।ਉਹਨਾਂ ਇਹ ਵੀ ਦੱਸਿਆਂ ਕਿ ਸਿੱਧੁ ਕਲੋਨੀ ਵਿਚ ਕੋਈ ਪਿਛਲੇ ਦਸ ਦਿਨਾਂ ਵਿਚ ਕੋਈ ਨਵਾਂ ਕੋਵਿਡ ਪੋਜਟਿਵ ਕੇਸ ਨਾ ਆਉਣ ਅਤੇ ਕਮਿਉਨਿਟੀ ਵਿੱਚ ਇੰਫੈਕਸ਼ਨ ਦਾ ਫੈਲਾਅ ਨਾ ਹੋਣ ਕਾਰਣ ਏਰੀਏ ਵਿਚ ਲਗਾਈ ਮਾਈਕਰੋਕੰਟੈਨਮੈਂਟ ਜੋਨ ਨੂੰ ਹਟਾ ਦਿੱਤਾ ਗਿਆ ਹੈ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਕੋਵਿਡ ਤੋਂ ਠੀਕ ਹੋਣ ਤੇਂ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚੋ ਪੰਜ ਵਿਅਕਤੀਆਂ ਨੂੰ ਆਈਸੋਲੇਸ਼ਨ ਸਮਾਂ ਪੁਰਾ ਕਰਨ ਤੇਂ ਅਤੇ ਕੋਵਿਡ ਕੇਅਰ ਸੈਂਟਰ ਤੋਂ ਇੱਕ ਮਰੀਜ ਨੂੰ ਛੁੱਟੀ ਦੇ ਕੇ ਅੱਗਲੇ ਸੱਤ ਦਿਨ ਏਕਾਂਤਵਾਸ ਵਿਚ ਰਹਿਣ ਲਈ ਘਰ ਭੇਜ ਦਿੱਤਾ ਗਿਆ ਹੈ।

ਡਾ. ਮਲਹੋਤਰਾ ਨੇ ਬਾਹਰੀ ਰਾਜਾਂ,ਵਿਦੇਸ਼ਾ ਤੋਂ ਆ ਰਹੇ ਵਿਅਕਤੀਆਂ, ਹੋਟਲਾ ਅਤੇ ਅਤੇ ਵਪਾਰਕ ਅਦਾਰਿਆਂ ਦੇ ਮਾਲਕਾ ਨੂੰ ਮੁੜ ਅਪੀਲ ਕੀਤੀ ਕਿ ਉਹਨਾਂ ਦੇ ਵਪਾਰਕ ਅਦਾਰੇ ਵਿਚ ਜਿੰਨੀ ਵੀ ਲੇਬਰ ਬਾਹਰੀ ਰਾਜਾਂ ਤੋਂ ਕੰਮ ਕਾਜ ਲਈ ਆ ਰਹੀ ਹੈ,ਉਹ ਇਸ ਦੀ ਸੂਚਨਾ ਜਿਲਾ ਸਿਹਤ ਵਿਭਾਗ ਨੂੰ ਕੰਟਰੋਲ ਰੂਮ ਨੰਬਰ 0175-5128793 ਜਾਂ 0175-5127793 ਤੇਂ ਜਰੂਰ ਦੇਣ ਤਾਂ ਜੋ ਉਹਨਾਂ ਦੇ ਕੋਵਿਡ ਸਬੰਧੀ ਸੈਂਪਲ ਲਏ ਜਾ ਸਕਣ।ਉਹਨਾਂ ਘਰ ਵਿਚ ਏਕਾਂਤਵਾਸ ਵਿਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਰਜਿਸ਼ਟਰਡ ਮੋਬਾਇਲ ਵਿਚ ਕੋਵਾ ਐਪ ਜਰੂਰ ਡਾਉਨ ਲੋਡ ਕਰਨ ਤਾਂ ਜੋ ਉਹ ਸਿਹਤ ਵਿਭਾਗ ਦੀ ਨਿਗਰਾਨੀ ਵਿਚ ਰਹਿਣ ਸਕਣ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋ ਉਹਨਾਂ ਦੀ ਸਮਂੇ ਸਮਂੇ ਜਾਂਚ ਕੀਤੀ ਜਾ ਸਕੇ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 598 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 22333 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 329 ਕੋਵਿਡ ਪੋਜਟਿਵ, 21290 ਨੈਗਟਿਵ ਅਤੇ 673 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ 9 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ 157 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 163 ਹੈ

Facebook Comments