Patiala Politics

Patiala News Politics

3 Covid case reported in Patiala 16 August

ਮੈਗਾਡਰਾਈਵ ਕੋਵਿਡ ਟੀਕਾਕਰਨ ਮੁਹਿੰਮ ਤਹਿਤ 17450 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।
ਟੀਚੇ ਨਾਲੋ ਵੱਧ ਹੋਈ ਪ੍ਰਾਪਤੀ
ਅੱਜ ਜਿਲੇ ਵਿਚ 3 ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 16 ਅਗਸਤ  (       )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਜਿਲ੍ਹੇ ਵਿਚ ਮੈਗਾਡਰਾਈਵ ਮੁਹਿਮ ਤਹਿਤ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 17450 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਦ ਕਿ ਟੀਕਾਕਰਨ ਦਾ ਟੀਚਾ 17000 ਦਾ ਸੀ, ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 7,31,073 ਹੋ ਗਈ ਹੈ। ਜਿਲ੍ਹੇ ਵਿਚ ਲਗਾਏ ਕੈਂਪਾ ਦਾ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ: ਵੀਨੂੰ ਗੋਇਲ ਵਲੋ ਵੱਖ-ਵੱਖ ਥਾਂਵਾ ਤੇ ਜਾ ਕੇ ਕੈਂਪਾ ਦਾ ਨਿਰੀਖਣ ਕੀਤਾ ਗਿਆ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 17 ਅਗਸਤ ਦਿਨ ਮੰਗਲਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਣ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1150 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪਾਜ਼ਟਿਵ ਕੇਸ ਪਾਏ ਗਏ ਹਨ।ਜੋ ਕਿ ਇਕ ਪਟਿਆਲਾ ਸ਼ਹਿਰ, ਇੱਕ ਰਾਜਪੁਰਾ ਅਤੇ ਇਕ ਕੌਲੀ ਬਲਾਕ ਨਾਲ ਸਬੰਧਤ ਹਨ। ਜਿਸ ਨਾਲ ਪੋਜ਼ਟਿਵ ਕੇਸਾਂ ਦੀ ਗਿਣਤੀ 48768 ਹੋ ਗਈ ਹੈ, ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47395 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 30 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈਂਡਮ ਸੈਂਪਲਿੰਗ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਸਿਹਤ ਟੀਮਾ ਵਲੋ ਸਕੂਲਾਂ ਵਿਚ 2100 ਦੇ ਕਰੀਬ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋ ਦੋ ਸੈਂਪਲ ਹੀ ਪਾਜ਼ਟਿਵ ਪਾਏ ਗਏ ਹਨ। ਉਹਨਾਂ ਕਿਹਾ ਕਿ ਸਕੂਲਾਂ ਵਿਚ ਕੋਵਿਡ ਨਿਯਮਾ ਦੀ ਪਾਲਣਾ ਸਬੰਧੀ ਸਕੂਲ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ ਅਤੇ ਸਮੇਂ ਸਮੇਂ ਤੇ ਸਿਹਤ ਟੀਮਾ ਵਲੋਂ ਸਕੂਲਾਂ ਵਿਚ ਜਾ ਕੇ ਵੀ ਇਸ ਦੀ ਸੁਪਰਵੀਜ਼ਨ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1920 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,62,293 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,768 ਕੋਵਿਡ ਪੋਜਟਿਵ, 8,12,254 ਨੈਗੇਟਿਵ ਅਤੇ ਲਗਭਗ 1271 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments