ਜਿਲੇ ਵਿੱਚ 30 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 311

ਦੋ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਮੋਤ : ਡਾ. ਮਲਹੋਤਰਾ

ਪਟਿਆਲਾ 28 ਜੂਨ ( ) ਜਿਲੇ ਵਿਚ 30 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 1099 ਰਿਪੋਰਟਾਂ ਵਿਚੋ 1069 ਕੋਵਿਡ ਨੈਗੇਟਿਵ ਅਤੇ 30 ਕੋਵਿਡ ਪੋਜਟਿਵ ਪਾਏ ਗਏ ਹਨ।ਜਿਹਨਾਂ ਵਿਚੋ ਦੋ ਪੋਜਟਿਵ ਕੇਸ ਜਿਲਾ ਸੰਗਰੂਰ ਨਾਲ ਸਬੰਧਤ ਹਨ ਜਿਹਨਾਂ ਦੀ ਸੂਚਨਾ ਸਿਵਲ ਸਰਜਨ ਸੰਗਰੂਰ ਨੂੰ ਦੇ ਦਿੱਤੀ ਗਈ ਹੈ।ਇਸ ਤੋਂ ਇਲਾਵਾ ਜਿਲੇ ਦੇ ਦੋ ਕੋਵਿਡ ਪੋਜਟਿਵ ਕੇਸ ਜੋ ਕਿ ਪਿੰਡ ਲੋਹ ਸਿੰਭਲੀ ਅਤੇ ਪਿੰਡ ਜਗਤਪੁਰਾ ਦੇ ਰਹਿਣ ਵਾਲੇ ਹਨ ਅਤੇ ਅੰਬਾਲਾ ਵਿਖੇ ਕੰਮ ਕਰਦੇ ਹਨ ਅਤੇ ਅੰਬਾਲਾ ਹੀ ਦਾਖਲ ਹਨ, ਦੀ ਸੂਚਨਾ ਸਿਵਲ ਸਰਜਨ ਅੰਬਾਲਾ ਤੋਂ ਪ੍ਰਾਪਤ ਹੋਈ ਹੈ। ਜਿਲੇ ਦੇ ਪੋਜਟਿਵ ਕੇਸਾਂ ਵਿਚੋ 14 ਵਿਅਕਤੀ ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਕਾਰਣ, 6 ਗਰਭਵੱਤੀ ਅੋਰਤਾਂ, ਤਿੰਨ ਬਾਹਰੀ ਰਾਜ ਤੋਂ ਆਉਣ ਅਤੇ 4 ਓ.ਪੀ.ਡੀ ਵਿਚ ਆਏ ਮਰੀਜ ਅਤੇ ਇੱਕ ਨਾਜੁਕ ਸਥਿਤੀ ਵਿਚ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਇਆ ਮਰੀਜ ਹੈ,ਸ਼ਾਮਲ ਹਨ। ਉਹਨਾਂ ਕਿਹਾ ਇਹਨਾਂ ਵਿਚੋਂ 10 ਪੋਜਟਿਵ ਕੇਸ ਬੀਤੇ ਦਿਨੀ ਪਿੰਡ ਲੁਹੰਡ ਬਲਾਕ ਕਾਲੋਮਾਜਰਾ ਦੀ ਪੋਜਟਿਵ ਆਈ ਔਰਤ ਦੇ ਨੇੜਲੇ ਸੰਪਰਕ ਵਿਚ ਆਏ ਵਿਅਕਤੀ ਹਨ,ਜਿਹਨਾਂ ਦੇ ਕੋਵਿਡ ਜਾਂਚ ਲਈ ਸੈਂਂਪਲ ਲਏ ਗਏ ਸਨ।ਆਦਰਸ਼ ਕਲੋਨੀ ਦੀ 57 ਸਾਲਾ ਅੋਰਤ ਪੋਜਟਿਵ ਕੇਸ ਦੇ ਸੰਪਰਕ ਵਿਚ ਆਉਣ ਕਾਰਣ ਕੋਵਿਡ ਪਾਈ ਗਈ ਹੈ।ਇਸੇ ਤਰਾਂ ਨਾਭਾ ਦੇ ਸੀ.ਆਈ.ਏ ਸਟਾਫ ਦੇ ਪੋਜਟਿਵ ਆਏ ਵਿਅਕਤੀ ਦੇ ਨੇੜਲੇ ਸੰਪਰਕ ਵਿਚ ਆਏ 3 ਪੁਲਿਸ ਮੁਲਾਜਮ ਜੋ ਕਿ ਨਾਭਾ ਦੇ ਰਹਿਣ ਵਾਲੇ ਹਨ ਅਤੇ ਨਾਭਾ ਵਿਖੇ ਹੀ ਸੀ.ਆਈ.ਏ ਸਟਾਫ ਵਿਚ ਤੈਨਾਤ ਹਨ ਵੀ ਪੋਜਟਿਵ ਪਾਏ ਗਏ ਹਨ।ਉਹਨਾਂ ਦੱਸਿਆਂ ਕਿ ਜਿਲੇ ਦੇ ਵੱਖ ਵੱਖ ਹਸਪਤਾਲਾ ਵਿਚ ਜਣੇਪੇ ਦੋਰਾਣ ਚੈਕਅਪ ਆਈਆਂ ਛੇ ਗਰਭਵੱਤੀ ਅੋਰਤਾਂ ਦੀ ਵੀ ਕੋਵਿਡ ਜਾਂਚ ਪੋਜਟਿਵ ਪਾਈ ਗਈ ਹੈ। ਬਾਹਰੀ ਰਾਜ ਤੋਂ ਆਉਣ ਕਾਰਣ ਘੰੁਮਣ ਨਗਰ ਦੀ ਰਹਿਣ ਵਾਲੀ 40 ਸਾਲਾ ਅੋਰਤ,ਤ੍ਰਿਪੜੀ ਵਿਖੇ ਰਹਿਣ ਵਾਲੀ 28 ਸਾਲਾ ਅਤੇ ਹੀਰਾ ਨਗਰ ਦਾ ਰਹਿਣ ਵਾਲਾ 57 ਸਾਲ ਵਿਅਕਤੀ ਵੀ ਬਾਹਰੀ ਰਾਜ ਤੋਂ ਆਉਣ ਕਾਰਣ ਕੋਵਿਡ ਜਾਂਚ ਸਬੰਧੀ ਲਏ ਗਏ ਸੈਂਪਲ ਪੋਜਟਿਵ ਪਾਏ ਗਏ ਹਨ।ਹਸਪਤਾਲਾ ਵਿਚ ਓ.ਪੀ.ਡੀ ਵਿਚ ਆਪਣਾ ਚੈਕਅਪ ਕਰਵਾਉਣ ਲਈ ਆਏ ਵਿਅਕਤੀਆਂ ਵਿਚੋ ਤਿੰਨ ਵਿਅਕਤੀਆਂ ਦੇ ਕੋਵਿਡ ਜਾਂਚ ਸੈਂਪਲ ਪੋਜਟਿਵ ਪਾਏ ਗਏ ਹਨ।ਸਿਵਲ ਸਰਜਨ ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ। ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆਂ ਕਿ ਬੀਤੇ ਦਿਨੀ ਆਨੰਦ ਨਗਰ ਦਾ ਪੋਜਟਿਵ ਆਇਆ ਸਿੱਖਿਆ ਵਿਭਾਗ ਦਾ ਮੁਲਾਜਮ ਜੋ ਕਿ ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿਚ ਦਾਖਲ ਸੀ, ਦੀ ਅੱਜ ਸਵੇਰੇ ਮੋਤ ਹੋ ਗਈ ਹੈ। ਇਸੇ ਤਰਾਂ ਪਿੰਡ ਰਾਜਲਾ ਤਹਿਸੀਲ ਸਮਾਣਾ ਦਾ 60 ਸਾਲਾ ਬਜੁਰਗ ਜੋਕਿ ਨਾਜੁਕ ਹਾਲਤ ਵਿਚ ਰਾਜਿੰਦਰਾ ਹਸਪਤਾਲ ਵਿਚ ਦਾਖਲ਼ ਹੋਇਆ ਸੀ ਅਤੇ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੋਰਾਣ ਉਸ ਦੀ ਮੋਤ ਹੋ ਗਈ ਹੈ,ਦੀ ਵੀ ਕਰੋਨਾ ਜਾਂਚ ਪੋਜਟਿਵ ਆਈ ਹੈ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 303 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 21041 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 311 ਕੋਵਿਡ ਪੋਜਟਿਵ, 20340 ਨੈਗਟਿਵ ਅਤੇ 352 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਅੱਠ ਪੋਜਟਿਵ ਕੇਸਾਂ ਦੀ ਮੋਤ ਹੋ ਚੁੱਕੀ ਹੈ ਇਸ ਸਮੇਂ 148 ਮਰੀਕ ਠੀਕ ਹੋ ਚੁੱਕੇ ਹਨ ਅਤੇ ਐਕਟਿਵ ਕੇਸ 155 ਹਨ।

Facebook Comments