Patiala Cyber cell helped man getting 3 lakh back in online fraud
May 1, 2023 - PatialaPolitics
Patiala Cyber cell helped man getting 3 lakh back in online fraud
ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੇ ਕੁੱਲ 3,07,000/- (3 ਲੱਖ 7 ਹਜਾਰ ਰੁਪਏ) ਸਾਈਬਰ ਸੈਲ ਪਟਿਆਲਾ ਵੱਲੋਂ 8 ਘੰਟਿਆ ਵਿੱਚ ਵਾਪਸ ਕਰਵਾਏ ਗਏ।
ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਿਆਲਾ ਪੁਲਿਸ ਦੇ ਸਾਈਬਰ ਹੈਲਪ ਡੈਸਕ ਵਿਖੇ ਸਾਡੀ ਸਾਈਬਰ ਯੂਨਿਟ ਬਹੁਤ ਮੇਹਨਤ ਅਤੇ ਲਗਨ ਨਾਲ ਕੰਮ ਕਰਦੀ ਹੈ, ਜੇਕਰ ਕਿਸੇ ਨਾਲ ਵੀ ਕੋਈ ਆਨਲਾਈਨ ਫਰਾਡ ਹੁੰਦਾ ਹੈ ਤਾਂ ਉਨ੍ਹਾਂ ਦੀ ਤੁਰੰਤ ਮਦਦ ਕੀਤੀ ਜਾਂਦੀ ਹੈ। ਇਸੇ ਲੜੀ ਵਿਚ ਪਟਿਆਲਾ ਦੇ ਸਾਇਬਰ ਹੈਲਪ ਡੈਸਕ ਵੱਲੋਂ ਦਰਖਾਸਤ ਕਰਤਾ ਸ਼ੁਭਮ ‘ ਵੱਲੋ ਮਸੂਲ ਹੋਈ ਦਰਖ਼ਾਸਤ ‘ਤੇ ਤੁਰੰਤ ਕਾਰਵਾਈ ਕਰਦਿਆਂ ਆਨਲਾਈਨ ਠੱਗੀ ਰਾਹੀ ਨਿੱਕਲੇ ਉਨ੍ਹਾ ਦੇ ਸਾਰੇ ਪੈਸੇ 3,07,000/- (3 ਲੱਖ 7 ਹਜਾਰ ਰੁਪਏ) ਉਨ੍ਹਾਂ ਦੇ ਬੈਂਕ ਖਾਤਾ ਵਿੱਚ ਵਾਪਸ ਕਰਵਾਏ। ਇਥੇ ਇਹ ਵੀ ਦੱਸਣਯੋਗ ਹੈ ਕਿ ਸਾਈਬਰ ਠੱਗਾ ਵੱਲੋ ਦਰਖਾਸਤ ਕਰਤਾ ਦੇ ਬੈਂਕ ਖਾਤੇ ਵਿੱਚੋ ਠੱਗੇ ਗਏ ਪੈਸੇ Reliance Digital ਵਿੱਚ ਖਰਚ ਕਿਤੇ ਗਏ ਸਨ ਅਤੇ ਸਾਈਬਰ ਠੱਗਾ ਵੱਲੋ ਉਨ੍ਹਾ ਪੈਸਿਆ ਦੀ ਆਨਲਾਇਨ ਸ਼ੌਪਿੰਗ ਕਰਕੇ AJIO ਸ਼ੋਪਿੰਗ ਐਪ ਵਿੱਚ ਆਡਰ ਪਲੇਸ ਕਿਤੇ ਗਏ ਸਨ, ਸਾਈਬਰ ਹੈਲਪ ਡੈਸਕ ਵੱਲੋ ਉਨ੍ਹਾ ਆਡਰਾਂ ਨੂੰ ਕੈਂਸਲ ਕਰਵਾਇਆ ਗਿਆ ਅਤੇ ਦਰਖਾਸਤ ਕਰਤਾ ਦੇ ਸਾਰੇ ਪੈਸੇ 8 ਘੰਟਿਆ ਵਿੱਚ ਵਾਪਸ ਉਨ੍ਹਾ ਦੇ ਬੈਂਕ ਖਾਤੇ ਵਿੱਚ ਰਿਫੰਡ ਕਰਵਾਏ ਗਏ। ਪਟਿਆਲਾ ਪੁਲਿਸ ਵੱਲੋ ਆਪ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੀ ਨਿੱਜੀ ਜਾਂ ਬੈਂਕ ਸਬੰਧੀ ਜਾਣਕਾਰੀ, ਜਿਵੇਂ ਕਿ ਬੈਂਕ ਦਾ ਖਾਤਾ ਨੰਬਰ, ਡੈਬਿਟ ਕਾਰਡ ਦਾ ਨੰਬਰ, CVV ਨੰਬਰ ਅਤੇ ਸਭ ਤੋਂ ਜ਼ਰੂਰੀ OTP ਕਿਸੇ ਵੀ ਅਣਜਾਣ ਵਿਆਕਤੀ ਨਾਲ ਸਾਂਝਾ ਨਾ ਕਰੋ ਅਤੇ ਨਾਂ ਹੀ ਸੋਸ਼ਲ ਮੀਡੀਆ ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਕਰੋ, ਸੋਸ਼ਲ ਮੀਡੀਆ ਤੇ ਸੋਚ ਸਮਝ ਕੇ ਦੋਸਤ ਬਣਾਓ, ਕਿਉਂਕਿ ਅਜਿਹੇ ਅਣਜਾਣ ਦੋਸਤ ਅੱਗੇ ਜਾ ਕੇ ਤੁਹਾਡੇ ਨਾਲ ਹੋਣ ਵਾਲੀ ਠੱਗੀ ਦਾ ਕਾਰਨ ਬਣ ਸਕਦੇ ਹਨ। ਜੇਕਰ ਫਿਰ ਵੀ ਆਪ ਨਾਲ ਕੋਈ ਸਾਈਬਰ ਫਰਾਡ ਹੋ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ 1930 ਡਾਇਲ ਕਰੋ ਅਤੇ ਆਪਣੀ ਸ਼ਿਕਾਇਤ ਘਰ ਬੈਠੇ ਦਰਜ ਕਰਵਾਓ। ਜੇਕਰ ਕਿਸੇ ਕਾਰਨ ਤੋਂ ਤੁਹਾਡੀ ਕਾਲ ਨਹੀਂ ਲੱਗਦੀ ਤਾਂ ਆਪਣੇ ਨੇੜਲੇ ਸਾਇਬਰ ਹੈਲਪ ਡੈਸਕ ਨੂੰ ਸੰਪਰਕ ਕਰੋ। ਪਟਿਆਲਾ ਪੁਲਿਸ 24 X 7 ਤੁਹਾਡੀ ਸੇਵਾ ਅਤੇ ਸੁਰੱਖਿਆ ਲਈ ਵਚਨਬੱਧ ਹੈ।
View this post on Instagram