Patiala Police conducted OPS Vigil campaign

May 9, 2023 - PatialaPolitics

Patiala Police conducted OPS Vigil campaign

ਪ੍ਰੈਸ ਨੋਟ ਮਿਤੀ: 09.05.2023

ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਣਯੋਗ ਡੀ.ਜੀ.ਪੀ ਪੰਜਾਬ ਜੀ ਵੱਲੋਂ ਪਬਲਿਕ ਸੁਰੱਖਿਆ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਏ ਗਏ ‘Operation Vigil’ ਤਹਿਤ, ADGP/Railways ਸ਼੍ਰੀਮਤੀ ਸ਼ਸ਼ੀ ਪ੍ਰਭਾ ਆਈ.ਪੀ.ਐਸ ਜੀ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਅੱਜ ਮਿਤੀ 09.05.2023 ਨੂੰ ਜਿਲ੍ਹਾ ਪਟਿਆਲਾ ਵਿਚ ਤਲਾਸ਼ੀ ਅਤੇ ਘੇਰਾਬੰਦੀ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਕੀਤੀ ਗਈ।

ਐਸ.ਐਸ.ਪੀ ਪਟਿਆਲਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਪੁਲਿਸ ਪਟਿਆਲਾ ਵੱਲੋਂ ਸਮੂਹ GO ਅਫਸਰਾਂਨ, SHOs ਅਤੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਅੱਜ ਵੱਖ-ਵੱਖ ਇਲਾਕਿਆਂ ਵਿਚ ‘Operation Vigil’ ਤਹਿਤ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹਿਕਲਾਂ ਦੀ ਤਲਾਸ਼ੀ ਕੀਤੀ ਗਈ, ਜਿਨ੍ਹਾਂ ਵਿਚੋਂ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਤਕਰੀਬਨ 16 ਵਿਅਕਤੀਆਂ ਪਾਸੋਂ ਸ਼ੱਕ ਦੇ ਅਧਾਰ ਤੇ ਪੁੱਛਗਿੱਛ ਕੀਤੀ ਗਈ, ਅਤੇ 11 ਸ਼ੱਕੀ ਵੇਹਿਕਲਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਅਨਾਜ ਮੰਡੀ ਵੱਲੋਂ NDPS ਦਾ 01 ਮੁੱਕਦਮਾ ਦਰਜ ਕਰਕੇ ਪਾਬੰਧਿਤ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪਟਿਆਲਾ ਪੁਲਿਸ ਵੱਲੋਂ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਹੋਟਲਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਤਲਾਸ਼ੀ ਅਭਿਆਨ ਦੌਰਾਨ ਪਟਿਆਲਾ ਵਿਚ ਸ਼ਾਂਤ ਮਾਹੌਲ ਪਾਇਆ ਗਿਆ ਅਤੇ ਪਟਿਆਲਾ ਪੁਲਿਸ ਵੱਲੋਂ ਅਮਨ ਕਾਨੂੰਨ ਕਾਇਮ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਏ ਗਏ। ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਦੱਸਿਆ ਕਿ ਮਾਣਯੋਗ ਡੀ.ਜੀ.ਪੀ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖਾਤਮਾ ਕੀਤਾ ਜਾਵੇਗਾ।

 

View this post on Instagram

 

A post shared by Patiala Politics (@patialapolitics)