Patiala:SGPC Lawyers to Provide Legal Aid to Nirmaljit Singh

May 16, 2023 - PatialaPolitics

Patiala:SGPC Lawyers to Provide Legal Aid to Nirmaljit Singh

ਪਟਿਆਲਾ ਮਾਮਲੇ ‘ਚ ਗ੍ਰਿਫ਼ਤਾਰ ਨੌਜਵਾਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ

ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ’ਚ ਗ੍ਰਿਫ਼ਤਾਰ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ
SGPC to provide legal aide to Nirmaljit Singh, arrested in incident at Patiala’s Gurdwara Dukhniwaran Sahib
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜੁਆਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ।
ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੇਸ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਤਹਿਤ ਹੀ ਜਜ਼ਬਾਤਾਂ ਦੇ ਵੇਗ ਵਿਚ ਸ. ਨਿਰਮਲਜੀਤ ਸਿੰਘ ਕੋਲੋਂ ਕਾਰਵਾਈ ਹੋਈ ਹੈ। ਸ਼੍ਰੋਮਣੀ ਕਮੇਟੀ ਸ. ਨਿਰਮਲਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਮੱਦਦ ਲਈ ਵਚਨਬੱਧ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਇਕ ਸ਼ਰਧਾਲੂ ਦੇ ਇਲਾਜ਼ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਹੀ ਉਸ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਲੋੜ ਅਨੁਸਾਰ ਮੱਦਦ ਕੀਤੀ ਜਾਵੇਗੀ।
The Shiromani Gurdwara Parbandhak Committee (SGPC) will provide legal aid to Nirmaljit Singh, who was arrested by the police after the death of a woman who committed the mischievous act of drinking at Gurdwara Sri Dukhniwaran Sahib in Patiala. This announcement was made by SGPC President Harjinder Singh Dhami in a statement released from the SGPC office on Tuesday.
Harjinder Singh Dhami said that the religious sentiments of the devotees are connected with the Gurdwara Sahibs, the violation of which cannot be tolerated by anyone. Accordingly, in the impulse of sentiments, the action was done by Nirmaljit Singh.
The SGPC stands with Nirmaljit Singh and his family and is committed to providing him with legal aid. SGPC President said that the SGPC is also supporting the treatment of a devotee who was injured during this incident. He said financial aid of Rs 50,000 was given to the injured man yesterday and the Sikh body will assist him in the future as per requirement.

*****
#ਗੁਰਦੁਆਰਾਦੂਖਨਿਵਾਰਨਸਾਹਿਬ #ਪਟਿਆਲਾ
#GurdwaraDukhniwaranSahib #Patiala #SGPC #SGPCLegalAid #Sikhs #SGPCPressNote #SGPCPresident #HarjinderSinghDhami

 

View this post on Instagram

 

A post shared by Patiala Politics (@patialapolitics)