Patiala Police conducted CASO operation against persons involved in Drug Trafficking

May 31, 2023 - PatialaPolitics

Patiala Police conducted CASO operation against persons involved in Drug Trafficking

 

ਪ੍ਰੈਸ ਨੋਟ ਮਿਤੀ: 31.05.2023

ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਣਯੋਗ ਡੀ.ਜੀ.ਪੀ ਪੰਜਾਬ ਜੀ ਵੱਲੋਂ ‘Operation Clean’ ਦੇ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ‘ਤੇ ਰਾਜ ਪੱਧਰੀ ਵਿਸ਼ੇਸ਼ #CASO ਚਲਾਇਆ ਜਾ ਰਿਹਾ ਹੈ। ਮਾਣਯੋਗ ਡੀ.ਜੀ.ਪੀ ਪੰਜਾਬ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਅੱਜ ਮਿਤੀ 31.05.2023 ਨੂੰ ਨਸ਼ਾ ਤਸਕਰੀ ਵਿਚ ਸ਼ਾਮਲ ਜਿਲ੍ਹਾ ਪਟਿਆਲਾ ਦੇ ਵੱਖ-ਵੱਖ ਵਿਅਕਤੀਆਂ ਦੇ ਘਰਾਂ ਅਤੇ ਹੋਰ ਠਿਕਾਣਿਆਂ ਤੇ ਤਲਾਸ਼ੀ ਅਤੇ ਘੇਰਾਬੰਦੀ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਕੀਤੀ ਗਈ।

ਐਸ.ਐਸ.ਪੀ ਪਟਿਆਲਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਪਟਿਆਲਾ ਦੇ GO ਅਫਸਰਾਂਨ, SHOs ਸਮੇਤ ਕੁੱਲ 356 ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅੱਜ ਵੱਖ-ਵੱਖ ਇਲਾਕਿਆਂ ਵਿਚ ‘Operation Clean’ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਵਹਿਕਲਾਂ ਦੀ ਤਲਾਸ਼ੀ ਕੀਤੀ ਗਈ, ਜਿਸ ਦੌਰਾਨ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿਚ ਕੁੱਲ 131 ਰੇਡਾਂ ਕੀਤੀਆਂ ਗਈਆਂ ਅਤੇ 136 ਘਰ ਚੈੱਕ ਕੀਤੇ ਗਏ। ਪਟਿਆਲਾ ਪੁਲਿਸ ਵੱਲੋਂ ਇਸ #CASO ਆਪ੍ਰੇਸ਼ਨ ਦੌਰਾਨ 05 ਮੁੱਕਦਮੇ ਦਰਜ਼ ਕਰਕੇ ਕੁਲ 03 ਮੋਬਾਇਲ ਫੋਨ, 24 ਬੋਤਲਾਂ ਸ਼ਰਾਬ, 450 ਨਸ਼ੀਲੀਆਂ ਗੋਲੀਆਂ, 15 ਗ੍ਰਾਮ ਨਸ਼ੀਲਾ ਪਾਊਡਰ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤਲਾਸ਼ੀ ਅਭਿਆਨ ਦੌਰਾਨ ਪਟਿਆਲਾ ਵਿਚ ਸ਼ਾਂਤ ਮਾਹੌਲ ਪਾਇਆ ਗਿਆ ਅਤੇ ਪਟਿਆਲਾ ਪੁਲਿਸ ਵੱਲੋਂ ਅਮਨ ਕਾਨੂੰਨ ਕਾਇਮ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਏ ਗਏ ਹਨ। ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਦੱਸਿਆ ਕਿ ਮਾਣਯੋਗ ਡੀ.ਜੀ.ਪੀ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖਾਤਮਾ ਕੀਤਾ ਜਾਵੇਗਾ।

 

View this post on Instagram

 

A post shared by Patiala Politics (@patialapolitics)