Power to remain shut in Patiala areas for week 10am to 6pm daily
June 11, 2023 - PatialaPolitics
Power to remain shut in Patiala areas for week 10am to 6pm daily
ਬਿਜਲੀ ਬੰਦ ਸੰਬੰਧੀ ਜਾਣਕਾਰੀ
ਪਟਿਆਲਾ 11-06-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ ਅੱਜ ਤੋਂ ਲੈ ਕੇ ਅਗਲੇ 6-7 ਦਿਨ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |
ਜਾਰੀ ਕਰਤਾ: ਇੰਜ. ਰਵਿੰਦਰ ਸਿੰਘ ਉਪ ਮੰਡਲ ਅਫ਼ਸਰ
ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ
ਮੋਬਾਈਲ ਨੰਬਰ:- 96461-24409