Patiala Admn sets up 7 flood control rooms

July 1, 2023 - PatialaPolitics

Patiala Admn sets up 7 flood control rooms

ਪਟਿਆਲਾ, 1 ਜੁਲਾਈ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਅਤੇ ਈ.ਮੇਲ. ਆਈ.ਡੀ. floodpatiala@gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321 ਅਤੇ ਈ.ਮੇਲ ਆਈ.ਡੀ. patialatehsildar@gmail.com, ਸਬ ਡਵੀਜ਼ਨ ਦੁਧਨਸਾਧਾਂ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615 ਅਤੇ ਈ.ਮੇਲ. ਆਈ.ਡੀ. dudhansadhantehsil@gmail.com, ਸਬ ਡਵੀਜ਼ਨ ਰਾਜਪੁਰਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132 ਅਤੇ ਈ.ਮੇਲ.ਆਈ.ਡੀ. tehsildar.rjp@gmail.com, ਨਾਭਾ ਸਬ ਡਵੀਜ਼ਨ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654 ਅਤੇ ਈ.ਮੇਲ. ਆਈ.ਡੀ. tehsilofficenabha@gmail.com, ਸਬ ਡਵੀਜ਼ਨ ਸਮਾਣਾ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਈ.ਮੇਲ. ਆਈ.ਡੀ sub.registrarsamana@gmail.com ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਅਤੇ ਈ.ਮੇਲ. ਆਈ.ਡੀ. tehsilofficepatran@gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮ ‘ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।