Employment and Business Placement Camp at Patiala on 4th July
July 3, 2023 - PatialaPolitics
Employment and Business Placement Camp at Patiala on 4th July
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 4 ਜੁਲਾਈ 2023 (ਦਿਨ ਮੰਗਲਵਾਰ) ਸਵੇਰੇ 9 ਵਜੇ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਜਾਇਲ ਹਰਬਲ ਦੇ ਨੁਮਾਇੰਦਿਆਂ ਵੱਲੋਂ ਮੈਨੇਜਰ, ਅਸਿਸਟੈਂਟ ਮੈਨੇਜਰ, ਵੈਲਨੇਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਪਲੇਸਮੈਂਟ ਕੈਂਪ ਵਿੱਚ ਬਾਰ੍ਹਵੀਂ/ ਗਰੈਜੂਏਟ ਪਾਸ ਕੁੜੀਆਂ ਜਿਨ੍ਹਾਂ ਦੀ ਉਮਰ 20 ਸਾਲ ਤੋਂ 35 ਸਾਲ ਤੱਕ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। ਚੁਣੇ ਗਏ ਪ੍ਰਾਰਥੀ 7 ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਕਮਾ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 4 ਜੁਲਾਈ 2023 ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।