Patiala: 5 people challaned for violating Tobacco Control Act
July 6, 2023 - PatialaPolitics
Patiala: 5 people challaned for violating Tobacco Control Act
ਸਿਵਲ ਸਰਜਨ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ਉੱਤੇ ਤੰਬਾਕੂ ਕੰਟਰੋਲ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਖੋਖਿਆਂ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 5 ਦੁਕਾਨਦਾਰਾਂ ਦੇ ਐਕਟ ਤਹਿਤ ਚਲਾਨ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਬਲਾਕ ਐਕਸਟੈਨਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਚਲਦਿਆਂ ਮਿੰਨੀ ਪੀਐਚਸੀ ਕਲਿਆਣ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਜਸਵਿੰਦਰ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ ਮੁਕੇਸ਼ ਸ਼ਰਮਾ ਅਤੇ ਰਾਕੇਸ਼ ਕੁਮਾਰ ਦੇ ਨਾਲ ਪਟਿਆਲਾ ਤੋਂ ਨਾਭਾ ਰੋਡ ਉੱਤੇ ਛੋਟੀ ਰੋਣੀ, ਵੱਡੀ ਰੋਣੀ, ਰੱਖੜਾ ਤੇ ਹੋਰਨਾ ਥਾਵਾਂ ਉੱਤੇ ਤੰਬਾਕੂ ਪਦਾਰਥਾਂ ਦੀ ਵਿੱਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਜਿਸ ਦੇ ਚਲਦਿਆਂ 5 ਦੁਕਾਨਦਾਰਾਂ ਨੂੰ ਤੰਬਾਕੂ ਐਕਟ ਦੀ ਉਲੰਘਣਾ ਕਰਨ ਦੇ ਚਲਦਿਆਂ ਚਲਾਨ ਕੱਟ ਕੇ ਜੁਰਮਾਨੇ ਦੀ ਰਕਮ ਵਸੂਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਉੱਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ੍ਹ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਰਕੇ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਇਸ ਤਰ੍ਹਾਂ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।