Chetan Jauramajra slams Bibi Jai Inder for doing Politics during flood

July 14, 2023 - PatialaPolitics

Chetan Jauramajra slams Bibi Jai Inder for doing Politics during flood

 

70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਜੌੜਾਮਾਜਰਾ ਦੀ ਨਸੀਹਤ

ਪੁੱਛਿਆ, ਅੱਜ ਬੀਬੀ ਜੈਇੰਦਰ ਕੌਰ ਕਿੱਥੇ ਐ, ਪਿੰਡ ਤਾਂ ਹਾਲੇ ਵੀ ਪਾਣੀ ਨਾਲ ਭਰੇ ਪਏ ਹਨ

ਮੁੱਖ ਮੰਤਰੀ ਭਗਵੰਤ ਮਾਨ ਨੇ ਫੜੀ ਹੜ੍ਹ ਮਾਰੇ ਲੋਕਾਂ ਦੀ ਬਾਂਹ-ਜੌੜਾਮਾਜਰਾਸਮਾਣਾ/ਪਟਿਆਲਾ, 14 ਜੁਲਾਈ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰ ਰਹੇ ਹਨ ਅਤੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।

ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੂੰ ਘੇਰਦਿਆਂ ਸ. ਜੌੜਾਮਾਜਰਾ ਨੇ ਪੁੱਛਿਆ ਕਿ ਅੱਜ ਬੀਬੀ ਜੈਇੰਦਰ ਕੌਰ ਕਿੱਥੇ ਹਨ, ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਸੀ। ਹਾਲੇ ਤਾਂ ਪਿੰਡਾਂ ਵਿੱਚੋਂ ਪਾਣੀਆਂ ਉਤਰਿਆ ਨਹੀਂ ਅਤੇ ਲੋਕਾਂ ਨੂੰ ਵੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ਼ ਰਾਜਨੀਤੀ ਕਰਨ ਆਈ ਸੀ ਜਦਕਿ ਅੱਜ ਔਖੀ ਘੜੀ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾਕਿ ਸਿਆਸਤ ਚਮਕਾਉਣ ਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫ਼ਤ ‘ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਵਾਂਗ ਹੈਲੀਕਾਪਟਰਾਂ ‘ਚ ਨਹੀਂ ਬਲਕਿ ਖ਼ੁਦ ਪਾਣੀ ਵਿੱਚ ਵੜ ਕੇ ਨੰਗੇ ਪੈਰੀਂ ਲੋਕਾਂ ਦੀ ਸਾਰ ਲਈ ਹੈ।

 

 

 

View this post on Instagram

 

A post shared by Patiala Politics (@patialapolitics)