Reports of Firing in Village Rasulpur Patiala - Patiala News | Patiala Politics - Latest Patiala News

Reports of Firing in Village Rasulpur Patiala

July 18, 2023 - PatialaPolitics

Reports of Firing in Village Rasulpur Patiala

ਪਟਿਆਲਾ ਦੇ ਰਸੂਲਪੁਰ ‘ਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗਲੀ ਵਿੱਚ ਗੇਟ ਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਵਿਵਾਦ ਹੋਇਆ ਸੀ। ਇਸ ਤੋਂ ਬਾਅਦ ਇੱਕ ਧਿਰ ਵਲੋਂ ਆਪਣੇ ਸਾਥੀਆਂ ਨਾਲ ਰੱਲ ਕੇ ਪੀੜਤ ਪੱਖ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਹਮਲੇ ਬਾਰੇ ਪੀੜਤ ਪੱਖ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਹਮਲਾ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਕਹਿਣ ‘ਤੇ ਹੋਇਆ ਹੈ।