Punjab Govt. to organise international job fair on July 30
June 27, 2018 - PatialaPolitics
ਪੰਜਾਬ ਸਰਕਾਰ 30 ਜੁਲਾਈ ਨੂੰ ਲਗਾਏਗੀ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ : ਚੰਨੀ*.– ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਮੇਲੇ ਦਾ ਉਦਘਾਟਨ ਅਤੇ ਦੇਣਗੇ ਨਿਯੁਕਤੀ ਪੱਤਰ*.5 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਮਿਲੇਗਾ ਵੱਖ ਵੱਖ ਦੇਸ਼ਾਂ ਵਿਚ ਰੋਜ਼ਗਾਰਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਲਾਇਆ ਜਾਵੇਗਾ, ਜਿਸ ਦਾ ਉਦਘਾਟਨ ਅਤੇ ਨਿਯੁਕਤੀ ਪੱਤਰਾਂ ਦੀ ਵੰਡ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।ਅੱਜ ਇਥੇ ਆਪਣੇ ਸਰਕਾਰੀ ਨਿਵਾਸ ‘ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੁਲਾਈ ਨੂੰ ਇਹ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਮੇਲੇ ਦੌਰਾਨ ਪੰਜ ਹਜਾਰ ਨੌਜਵਾਨਾਂ ਨੂੰ ਵੱਖਵੱਖ ਦੇਸ਼ਾ ਵਿਚ ਵੱਖ ਵੱਖ ਕੰਪਨੀਆਂ ਵਿਚ ਨੋਕਰੀਆਂ ਦਿੱਤੀਆਂ ਜਾਣਗੀਆਂ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿਮੇਲੇ ਨੂੰ ਸਫਲ ਬਣਾਉਣ ਲਈ ਅਧਿਕਾਰੀਆਂਦੀ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਨੌਕਰੀਆਂ ਦੇ ਚਾਹਵਨਾਂ ਦਾ ਡਾਟਾ ਇਕੱਠਾ ਕਰਨ ਅਤੇ ਨੌਕਰੀਆਂ ਦੇਣ ਵਾਲੀਆਂ ਕੰਪਨੀਆਂ ਅਤੇ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਨਗੇ।ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਅੰਤਰਾਸ਼ਟਰੀ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਸੰਸਥਾਵਾਂ ਨਾਲ ਦੁਵੱਲੇ ਸਾਂਝੇ ਕੋਰਸ ਚਲਾਉਣ ਲਈ ਸਮਝੌਤੇ ਸਹੀਬੱਧ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਨੌਕਰੀ ਮਿਲੇ।ਮੀਟਿੰਗ ਦੌਰਾਨ ਇੱਕ ਹੋਰ ਅਹਿਮ ਫੈਸਲਾਲਿਆ ਗਿਆ ਕਿ ਤਕਨੀਕੀ ਸਿੱਖਿਆ, ਪੌਲੀਟੈਕਨੀਕ ਅਤੇ ਇੰਜਨੀਅਰਇੰਗ ਕਾਲਜਾਂ ਦੇ ਸਿਲੇਬਸ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਲੋੜਾਂ ਮੁਤਾਬਕ ਤਿਆਰ ਕਰਕੇ ਬਦਲਾਅ ਕੀਤੇ ਜਾਣ। ਜਿਸ ਲਈ ਜਲਦ ਹੀ ਤਿੰਨ ਦਿਨਾਂ ਸੈਮੀਨਾਰ ਦਾ ਅਯੋਜਨ ਕੀਤਾ ਜਾ ਰਿਹਾ ਹੈ।ਤਕਨੀਕੀ ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਕਈ ਅੰਤਰਾਸ਼ਟਰੀ ਯੂਨੀਵਰਸਿਟੀਆਂ ਵਲੋਂ ਦੁਵੱਲੇ ਕੋਰਸ ਚਲਾਉਣ ਲਈ ਪੇਸ਼ਕਸ਼ਾ ਆਈਆਂ ਹਨ, ਜਿਸ ਦੇ ਤਹਿਤ ਸੂਬੇ ਵਿਚ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਵਲੋਂ ਸੈਟਾਲਾਈਟ ਸੈਂਟਰ ਖੋਲ ਕੇ ਕੋਰਸ ਚਲਾਏ ਜਾਣਗੇ।ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਰਾਸ਼ਟਰੀ ਹੁਨਰ ਵਿਕਾਸ ਕਾਂਉਸਲ ਤੋਂ ਸ੍ਰੀ ਰਜਤ ਭਟਨਾਗਰ, ਯਾਤਰਾ ਪ੍ਰਹੁਣਾਚਾਰੀ ਅਤੇ ਹੁਨਰ ਵਿਕਾਸ ਕਾਂਉਸਲ ਦੀ ਕਾਰਜਕਾਰੀ ਅਧਿਕਾਰੀ ਸੋਨਾਲੀ ਸਿਨਹਾ, ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਡੀ.ਕੇ ਤਿਵਾੜੀ, ਤਕਨੀਕੀ ਸਿੱਖਿਆ ਬੋਰਡ ਸਕੱਤਰ ਚੰਦਰ ਗੈਂਦ, ਪ੍ਰਹੁਣਾਚਾਰੀ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ ਖਰਬੰਦਾ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਪ੍ਰਵੀਨ ਥਿੰਦ, ਆਈ.ਕੇ ਗੁਜਰਾਲ ਪੀ.ਟੀ.ਯੂ ਦੇ ਉੱਪ ਕੁਲਪਤੀ ਡਾ. ਅਜੈ ਸ਼ਰਮਾ ਤੋਂ ਇਲਾਵਾ ਤਕਨੀਕੀ ਸਿੱਖਿਆ, ਰੋਜ਼ਗਾਰ ਉੱਤਪਤੀ ਵਿਭਾਗ ਅਤੇਪੀ.ਟੀ.ਯੂ ਦੇ ਹੋਰ ਅਧਿਕਾਰੀ ਵੀ ਮੌਜੂਦਸਨ।