Ex-DGP Punjab Sumedh Saini retires from service
June 30, 2018 - PatialaPolitics
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਅੱਜ ਸੇਵਾ ਮੁਕਤ ਹੋ ਗਏ। ਆਪਣੇ ਸੇਵਾ ਕਾਲ ਦੌਰਾਨ ਕਈ ਵਿਵਾਦਾਂ ਵਿਚ ਰਹੇ 1982 ਬੈਚ ਦੇ ਅਧਿਕਾਰੀ ਸੁਮੇਧ ਸਿੰਘ ਸੈਣੀ ਬਠਿੰਡਾ, ਲੁਧਿਆਣਾ, ਫਿਰੋਜ਼ਪੁਰ ਤੇ ਗੁਰਦਾਸਪੁਰ ਦੇ ਐਸ.ਐਸ.ਪੀ ਰਹਿ ਚੁੱਕੇ ਹਨ। ਅੱਤਵਾਦ ਦੇ ਦੌਰ ਸਮੇਂ ਉਨ੍ਹਾਂ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਗੰਭੀਰ ਦੋਸ਼ ਵੀ ਲੱਗੇ।
ਸਾਲ 2012 ਵਿਚ ਬਾਦਲ ਸਰਕਾਰ ਨੇ ਸੈਣੀ ਨੂੰ ਪੰਜਾਬ ਪੁਲਿਸ ਮੁਖੀ ਥਾਪਿਆ। ਡੀਜੀਪੀ ਦੇ ਅਹੁਦੇ ਤੇ ਵੀ ਵਿਵਾਦਾਂ ਨੇ ਉਹਨਾਂ ਦਾ ਪਿੱਛਾ ਨਾ ਛੱਡਿਆ।ਸਾਲ 2015 ਵਿਚ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਿਸ ਵਲੋਂ ਬਹਿਬਲ ਕਲਾਂ ਪਿੰਡ ’ਚ ਚਲਾਈ ਗੋਲੀਬਾਰੀ ਵਿਚ ਦੋ ਨੌਜਵਾਨ ਮਾਰੇ ਗਏ। ਇਸ ਘਟਨਾ ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਤੇ ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਦੇ ਅਹੁਦੇ ਤੋਂ ਲਾਹ ਦਿੱਤਾ ਗਿਆ।