Punjab: Principal found drunk,suspended

August 8, 2023 - PatialaPolitics

Punjab: Principal found drunk,suspended

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਦਾ ਮਾਹੌਲ ਖਰਾਬ ਕਰਨ ਅਤੇ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਕਾਰਨ ਜ਼ਿਲ੍ਹਾ ਰੋਪੜ ‘ਚ ਇਕ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕੀਤਾ ਗਿਆ ਹੈ।

 

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ,ਜ਼ਿਲਾ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਮੈਨੂੰ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ।