Get ready for Elections Punjab

August 11, 2023 - PatialaPolitics

ਪੰਜਾਬ ਵਿੱਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਅੱਜ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਉਥੇ ਮੈਨੇਜਰ ਲਗਾਏ ਗਏ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਰਾਜ ਸਰਕਾਰ ਦੇ ਪੰਚਾਇਤੀ ਰਿਕਾਰਡ ਦੀ ਸੰਭਾਲ ਅਤੇ ਸੁਰੱਖਿਆ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰਾਂ ਨੂੰ ਪ੍ਰਬੰਧਕ ਨਿਯੁਕਤ ਕੀਤਾ ਜਾ ਰਿਹਾ ਹੈ। ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।