Holiday declared for Participants In Patiala on 16 August 2023

August 15, 2023 - PatialaPolitics

Holiday declared for Participants In Patiala on 16 August 2023

ਰਾਜ ਪੱਧਰੀ ਸਮਾਰੋਹ ਅਤੇ ਸਬ-ਡਵੀਜਨ ਪੱਧਰ ਦੇ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ਲਈ 16 ਅਗਸਤ ਦੀ ਛੁੱਟੀ ਦਾ ਐਲਾਨ

ਪਟਿਆਲਾ, 15 ਅਗਸਤ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਅੱਜ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਪੋਲੋ ਗਰਾਊਂਡ ਵਿਖੇ ਰਾਜ ਪੱਧਰੀ ਸਮਾਗਮ ਸਮੇਤ ਜ਼ਿਲ੍ਹੇ ਅੰਦਰ ਸਬ-ਡਵੀਜਨ ਪੱਧਰ ਉਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ਲਈ 16 ਅਗਸਤ 2023 ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸਮਾਗਮ ਅਤੇ ਸਬ-ਡਵੀਜਨ ਪੱਧਰ ਦੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਹੈ।