Powercut in Patiala on 24th and 25th August 2023

August 23, 2023 - PatialaPolitics

Powercut in Patiala on 24th and 25th August 2023

ਬਿਜਲੀ ਬੰਦ ਸੰਬੰਧੀ ਜਾਣਕਾਰੀ-

ਪਟਿਆਲਾ 23-08-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ.ਵੀ ਸਨੋਰੀ ਅੱਡਾ ਗਰਿੱਡ ਸ/ਸ ਤੋਂ ਚਲਦੇ 11ਕੇ.ਵੀ. ਤੇਜ ਬਾਗ ਕਲੋਨੀ ਫੀਡਰ ਦੀ ਜਰੂਰੀ ਮੈਨਟੀਨੈਂਸ ਕਰਨ ਲਈ ਇਸ ਫੀਡਰ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਸਨੌਰੀ ਅੱਡਾ, ਜੱਟਾਂ ਵਾਲਾ ਚੌਂਤਰਾ, ਪੁਰਾਣੀ ਅਨਾਜ ਮੰਡੀ, ਮਾਰਕਲ ਕਲੋਨੀ, ਰੰਗੇ ਸਾਹ ਕਲੋਨੀ, ਵੱਡਾ ਰਾਈ ਮਾਜਰਾਂ, ਤੇਜ ਬਾਗ ਕਲੌਨੀ, ਮੌਤਾ ਸਿੰਘ ਨਗਰ, ਵੀਰ ਸਿੰਘ ਧੀਰ ਸਿੰਘ ਕਲੌਨੀ, ਮਾਲਵਾ ਕਲੌਨੀ, ਸਨੌਰ ਰੋਡ ਅਦਿ ਦੀ ਬਿਜਲੀ ਸਪਲਾਈ ਮਿਤੀ 24-08-2023 ਨੂੰ ਸਵੇਰੇ 09.00 ਵਜੇ ਤੋਂ ਸ਼ਾਮ 05.00 ਵਜੇ ਤੱਕ (8 ਘੰਟੇ) ਬੰਦ ਰਹੇਗੀ ਜੀ।

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 23-08-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 24-08-23 ਅਤੇ 25-08-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

ਮੋਬਾਈਲ ਨੰਬਰ:- 96461-24409