Balwant Singh Rajoana begins hunger strike in Patiala Jail

July 16, 2018 - PatialaPolitics

ਪਟਿਆਲਾ 16 ਜੁਲਾਈ – ਬਲਵੰਤ ਸਿੰਘ ਰਾਜੋਆਣਾ ਨੇ ਅੱਜ ਪਟਿਆਲਾ ਜੇਲ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਐਸ.ਜੀ.ਪੀ.ਸੀ ਦੇ ਵਫਦ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਪਰ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਤੋੜਨ ਤੋਂ ਮਨ੍ਹਾ ਕਰ ਦਿੱਤਾ।

ਦੱਸਣਯੋਗ ਹੈ ਕਿ ਰਾਜੋਆਣਾ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਤੇ ਉਹ ਇਨੀਂ ਦਿਨੀਂ ਪਟਿਆਲਾ ਜੇਲ ਵਿਚ ਸਜ਼ਾ ਕੱਟ ਰਿਹਾ ਹੈ। ਇਸ ਦੌਰਾਨ ਬੀਤੇ ਦਿਨੀਂ ਰਾਜੋਆਣਾ ਦੀ ਭੈਣ ਨੇ ਕਿਹਾ ਸੀ ਕਿ ਉਸ ਦਾ ਭਰਾ ਸੋਮਵਾਰ ਤੋਂ ਭੁੱਖ ਹੜਤਾਲ ਤੇ ਬੈਠੇਗਾ।

ਰਾਜੋਆਣਾ ਵੱਲੋਂ ਇਹ ਹੜਤਾਲ ਐਸ.ਜੀ.ਪੀ.ਸੀ ਦੀ ਬੇਰੁਖੀ ਕਾਰਨ ਕੀਤੀ ਗਈ ਹੈ। ਐਸ.ਜੀ.ਪੀ.ਸੀ ਨੇ ਸਾਲ 2012 ਵਿਚ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ ਪਰ 6 ਸਾਲ ਬੀਤ ਜਾਣ ਦੇ ਬਾਅਦ ਵੀ ਇਸ ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਰਾਜੋਆਣਾ ਵਲੋਂ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿਤੀ ਗਈ ਹੈ।