Deepinder Singh assumes charge as Divisional Commissioner Patiala
July 18, 2018 - PatialaPolitics
ਦੀਪਿੰਦਰ ਸਿੰਘ ਨੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਦਾ ਚਾਰਜ ਸੰਭਾਲ ਲਿਆ ਹੈ। ਸ: ਦੀਪਿੰਦਰ ਸਿੰਘ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦੇ ਨਾਲ-ਨਾਲ ਸਕੱਤਰ ਮਾਲ ਅਤੇ ਮੁੜ ਵਸੇਬਾ ਵਿਭਾਗ ਦਾ ਕੰਮ ਵੀ ਦੇਖਣਗੇ। ਇਸ ਤੋਂ ਪਹਿਲਾਂ ਉਹ ਮੰਡੀ ਬੋਰਡ ਦੇ ਸਕੱਤਰ, ਰੂਪ ਨਗਰ ਡਵੀਜ਼ਨ ਦੇ ਕਮਿਸ਼ਨਰ, ਪਟਿਆਲਾ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਚਾਰਜ ਸੰਭਾਲਣ ਮੌਕੇ ਸ: ਦੀਪਿੰਦਰ ਸਿੰਘ ਨੇ ਕਿਹਾ ਕਿ ਜੋ ਜਿੰਮੇਵਾਰੀ ਪੰਜਾਬ ਸਰਕਾਰ ਨੇ ਉਹਨਾਂ ਨੂੰ ਸੌਂਪੀ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਹੱਲ ਕਰਨਗੇ। ਉਹਨਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ।
ਚਾਰਜ ਸੰਭਾਲਣ ਤੋਂ ਬਾਅਦ ਸ: ਦੀਪਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ, ਐਸ.ਐਸ.ਪੀ. ਪਟਿਆਲਾ ਸ: ਮਨਦੀਪ ਸਿੰਘ ਸਿੱਧੂ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਐਸ.ਡੀ.ਐਮ. ਪਟਿਆਲਾ ਸ: ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀਮਤੀ ਇਸ਼ਮੀਤ ਵਿਜੇ ਸਿੰਘ, ਤਹਿਸੀਲਦਾਰ ਸ਼੍ਰੀ ਸੁਭਾਸ਼ ਭਾਰਦਵਾਜ, ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।