Canada: Patiala boy Manjot Singh died on the first day of college in Surrey
September 16, 2023 - PatialaPolitics
Canada: Patiala boy Manjot Singh died on the first day of college in Surrey
ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਚ ਦਿਲ ਦਾ ਦੌਰਾ ਪੈਣ ਕਾਰਨ ਹੋਈ,ਪਰਿਵਾਰ ਨੇ ਕਰਜਾ ਚੁੱਕ ਕੇ ਭੇਜਿਆ ਸੀ ਵਿਦੇਸ਼
ਪੀੜਤ ਪਰਿਵਾਰ ਨੇ ਪੁੱਤ ਦੀ ਲਾਸ਼ ਨੂੰ ਘਰ ਮੰਗਵਾਉਣ ਲਈ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੀਤੀ ਮਦਦ ਦੀ ਅਪੀਲ
ਦੱਸਿਆ ਜਾਂਦਾ ਹੈ ਕਿ ਮਨਜੌਤ ਸਿੰਘ ਲੰਘੀ 7 ਅਗਸਤ ਨੂੰ ਸਰੀ ਕੈਨੇਡਾ ’ਚ ਪੜ੍ਹਾਈ ਲਈ ਆਇਆ ਸੀ
ਜਦੋਂ ਮਨਜੋਤ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਉਸ ਨੂੰ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ।ਮਨਜੋਤ ਸਿੰਘ ਹਲਕਾ ਘਨੌਰ ਦੇ ਪਿੰਡ ਸ਼ੰਭੂ ਖੁਰਦ ਦਾ ਰਹਿਣ ਵਾਲਾ ਸੀ।ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ ਅਤੇ ਹੁਣ ਉਸ ਦੀ ਲਾਸ਼ ਵਾਪਸ ਭਾਰਤ ਮੰਗਾਉਣ ਲਈ ਉਨ੍ਹਾਂ ਕੋਲ ਇੰਨੇ ਪੈਸੇ ਵੀ ਨਹੀਂ ਹਨ