Placement Camp in Patiala tomorrow 19 September
September 18, 2023 - PatialaPolitics
Placement Camp in Patiala tomorrow 19 September
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 19 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ ਬੀ ਆਈ ਲਾਈਫ਼ ਇੰਸ਼ੋਰੈਂਸ ਅਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਜੀਵਨ ਮਿੱਤਰਾ ਅਤੇ ਤੰਦਰੁਸਤੀ ਸਲਾਹਕਾਰ, ਟਰੇਨਰ, ਟੀਮ ਲੀਡਰ, ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 19-09-2023 ਦਿਨ ਮੰਗਲਵਾਰ ਨੂੰ ਐਸ ਬੀ ਆਈ ਲਾਈਫ਼ ਇੰਸ਼ੋਰੈਂਸ ਅਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਜੀਵਨ ਮਿੱਤਰਾ ਅਤੇ ਤੰਦਰੁਸਤੀ ਸਲਾਹਕਾਰ, ਤੰਦਰੁਸਤੀ ਸਲਾਹਕਾਰ ਟਰੇਨਰ, ਟੀਮ ਲੀਡਰ, ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਹੋਵੇ ਅਤੇ ਉਮਰ 22 ਤੋਂ 60 ਸਾਲ ਤੱਕ ਹੋਣੀ ਚਾਹੀਦੀ ਹੈ।
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19-09-2023 (ਮੰਗਲਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।