Punjab: 3 Friends died in road accident

September 19, 2023 - PatialaPolitics

Punjab: 3 Friends died in road accident

ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਨੋਸ਼ਹਿਰਾ ਮੱਝਾਂ ਸਿੰਘ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਇਸ ਹਾਦਸੇ ਦੌਰਾਨ ਇਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਇੱਕ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਭੇਜਿਆ ਗਿਆ ਹੈ।

ਘਟਨਾ ਊਸ ਵੇਲੇ ਵਾਪਰੀ ਜਦੋ ਇਹ ਚਾਰੋ ਦੋਸਤ ਆਪਣੀ ਸਵਿਫਟ ਡਿਜਾਇਰ ਗੱਡੀ ਚ ਸਵਾਰ ਹੋਕੇ ਦੇਰ ਰਾਤ ਕਸਬਾ ਧਾਰੀਵਾਲ ਤੋਂ ਬਟਾਲਾ ਵੱਲ ਨੂੰ ਜਾ ਰਹੇ ਸੀ ਕਿ ਅਚਾਨਕ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਇਹਨਾਂ ਦੀ ਗੱਡੀ ਪਿੱਛੋਂ ਟਕਰਾ ਗਈ।

 

ਹਾਦਸਾ ਇਨਾਂ ਭਿਆਨਕ ਸੀ ਕਿ ਸਵਿਫਟ ਗੱਡੀ ਦੇ ਪਰਖੱਚੇ ਉੱਡ ਗਏ ਜਿਸ ਵਿਚ ਬੈਠੇ 3 ਦੋਸਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਜ਼ਖ਼ਮੀ ਹੋ ਗਿਆ ਤਿੰਨੋਂ ਮ੍ਰਿਤਕ ਕਸਬਾ ਧਾਰੀਵਾਲ ਦੇ ਹੀ ਰਹਿਣ ਸਨ।

 

ਜਿਨ੍ਹਾਂ ਦੀ ਪਹਿਚਾਣ ਪੰਕਜ ਕੁਮਾਰ ਪੁੱਤਰ ਵਿਨੋਦ ਸ਼ਰਮਾ ਵਾਸੀ ਧਾਰੀਵਾਲ, ਰਜਤਪ੍ਰੀਤ ਪੁੱਤਰ ਲੇਟ ਜਰਨੈਲ ਸਿੰਘ ਵਾਸੀ ਫੱਜੂਪੁਰ, ਭੁਪਿੰਦਰ ਰਾਏ ਪੁੱਤਰ ਸੰਜੀਵ ਕੁਮਾਰ ਵਾਸੀ ਧਾਰੀਵਾਲ ਦੇ ਰੂਪ ਵਜੋਂ ਹੋਈ ਹੈ ਅਤੇ ਪੰਕਜ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਫੱਜੂਪੁਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ਼ ਦੇ ਲਈ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

 

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਨੌਜਵਾਨ ਪੰਕਜ ਕੁਮਾਰ ਪੇਸੇ਼ ਵਜੋਂ ਅਧਿਆਪਕ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਹਾਦਸੇ ਦੌਰਾਨ ਰਜਤਪ੍ਰੀਤ ਗੱਡੀ ਚਲਾ ਰਿਹਾ ਸੀ। ਪੁਲਿਸ ਨੇ ਟਰੈਕਟਰ ਟਰਾਲੀ ਚਾਲਕ ਜਸਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਲੋਪੋਕੇ ਤੇ ਮਾਮਲਾ ਦਰਜ ਕੇ ਉਸਦੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲਿਆ