Punjab: Businessman Pankaj Duggal shot dead in Phagwara
September 19, 2023 - PatialaPolitics
Punjab: Businessman Pankaj Duggal shot dead in Phagwara
ਫਗਵਾੜਾ ਸ਼ਹਿਰ ‘ਚ ਦੇਰ ਰਾਤ ਨਿਊ ਮਨਸਾ ਦੇਵੀ ਨਗਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਗੋਲੀਆਂ ਲੱਗਣ ਨਾਲ ਪੰਕਜ ਦੁੱਗਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਕਤਲ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
View this post on Instagram