‘No Drone Zone” declared within 500m radius of jail in Patiala

September 22, 2023 - PatialaPolitics

‘No Drone Zone” declared within 500m radius of jail in Patiala

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਜਾਰੀ ਪੱਤਰ ਮੁਤਾਬਕ ਡਰੋਨ ਜਨਤਕ ਡੋਮੇਨ ਵਿੱਚ ਤੇਜ਼ੀ ਨਾਲ ਪ੍ਰਸਿੱਧ ਅਤੇ ਅਸਾਨੀ ਨਾਲ ਪਹੁੰਚਣਯੋਗ ਬਣ ਗਏ ਹਨ, ਜੋ ਸੰਭਾਵੀ ਸੁਰੱਖਿਆ ਉਲੰਘਣਾਵਾਂ ਅਤੇ ਧਮਕੀਆਂ ਬਾਰੇ ਚਿੰਤਾਵਾਂ ਪੈਦਾ ਕਰਦੀਆਂ ਹਨ। ਜੇਲ੍ਹਾਂ ਦੇ ਨੇੜੇ ਡਰੋਨਾਂ ਦੀ ਅਣਅਧਿਕਾਰਤ ਨਿਗਰਾਨੀ ਲਈ, ਨਸ਼ੀਲੇ ਪਦਾਰਥਾਂ (ਮੋਬਾਇਲ, ਨਸ਼ੀਲੇ ਪਦਾਰਥਾਂ, ਹਥਿਆਰਾਂ ਆਦਿ) ਦੀ ਤਸਕਰੀ ਲਈ, ਭੱਜਣ ਦੀਆਂ ਕੋਸ਼ਿਸ਼ਾਂ ਦੀ ਸਹੂਲਤ ਲਈ ਅਤੇ ਇੱਥੋਂ ਤੱਕ ਕਿ ਰਾਜ ਦੀ ਪ੍ਰਭੂਸੱਤਾ ਨੂੰ ਚੁਨੌਤੀ ਦੇਣ ਦੇ ਉਦੇਸ਼ ਨਾਲ ਅੱਤਵਾਦੀ ਹਮਲਿਆਂ ਲਈ ਵੀ ਸੰਭਾਵਿਤ ਦੁਰਵਰਤੋਂ ਨੂੰ ਨਕਾਰਿਆਂ ਨਹੀਂ ਜਾ ਸਕਦਾ। ਜੇਲ੍ਹਾਂ ਦੇ ਨੇੜੇ ਅਜਿਹੀਆਂ ਅਣਅਧਿਕਾਰਤ ਡਰੋਨ ਉਡਾਣਾਂ ਇੱਕ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ, ਜਿਸ ਨਾਲ ਜੇਲ੍ਹਾਂ ਨੂੰ ਸੁਰੱਖਿਆ ਉਲੰਘਣਾਵਾਂ ਦਾ ਸਾਹਮਣਾ ਕਰਨਾ ਪੈਦਾ ਹੈ। ਜੇਲ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਣ ਜ਼ਰੂਰੀ ਹੈ।