Health minister hands over appointment letter to 282 staff nurses

August 2, 2018 - PatialaPolitics


ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ, ਫੇਜ਼-6, ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ ਤੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਦੌਰਾਨ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਵਲੋਂ 282 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜਦੋਂ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ 11 ਐਪੀਡੀਮੋਲੋਜਿਸਟ ਤੇ 14 ਮਾਈਕਰੋਬਾਇਲੋਜੋਸਿਟ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਡੇਂਗੂ ਸਬੰਧੀ ਜਾਗਰੂਕਤਾ ਲਈ 5 ਆਈਈਸੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਘਰ-ਘਰ ਨੌਕਰੀ ਦਿੱਤੀ ਜਾਵੇਗੀ, ਜਿਸਦੀ ਕੜੀ ਦੇ ਚੱਲਦੇ ਹੀ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਪੈਦਾ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨਾਂ ਨੇ ਨਵ-ਨਿਯੁਕਤ ਸਟਾਫ ਨੂੰ ਵਧਾਈ ਦਿੰਦੇ ਕਿਹਾ ਕਿ ਉਹ ਪੂਰੀ ਤਨਦੇਹੀ ਤੇ ਜ਼ਿੰਮੇਦਾਰੀ ਨਾਲ ਆਪਣੀ ਡਿਉਟੀ ਨਿਭਾਉਣ ਤੇ ਹਸਪਤਾਲਾਂ ਵਿੱਚ ਆਉਣ ਵਾਲੇ ਹਰ ਮਰੀਜ ਦਾ ਖਿਆਲ ਰੱਖਿਆ ਜਾਵੇ ਅਤੇ ਉਨ•ਾਂ ਦੇ ਨਾਲ ਸਲੀਕੇ ਨਾਲ ਪੇਸ਼ ਆ ਕੇ ਇਲਾਜ ਕੀਤਾ ਜਾਵੇ। ਇਸ ਨਾਲ ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੋਰ ਵਿਸ਼ਵਾਸ ਵਧੇਗਾ ਅਤੇ ਲੋਕ ਵੀ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣਗੇ।
ਸ਼੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਕਰਕੇ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਉਪਲਬੱਧ ਕਰਵਾਉਣ ਦੀਆਂ ਲਗਾਤਾਰ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਡੇਂਗੂ ਬਾਰੇ ਜਾਗਰੂਕ ਕਰਨ ਲਈ 5 ਆਈ.ਈ.ਸੀ. ਪਬਲੀਸਿਟੀ ਵੈਨ ਚਲਾਈਆਂ ਜਾ ਰਹੀਆਂ ਹਨ। ਇਹ ਵੈਨ ਵੱਖ-ਵੱਖ ਕਸਬਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਡਿਓ-ਵਿਜੁਅਲ, ਪ੍ਰਿੰਟ, ਇਸ਼ਤਿਹਾਰਾਂ ਤੇ ਪਬਲਿਕ ਐਡਰੇਸ ਸਿਸਟਮ ਰਾਹੀਂ ਜਾਗਰੂਕ ਕਰਨਗੀਆਂ। ਇਸ ਨੂੰ ਚਲਾਉਣ ਲਈ ਵਿਸ਼ੇਸ਼ ਰੂਟ ਪਲਾਨ ਤੇ ਮਾਈਕਰੋਪਲਾਨ ਤਿਆਰ ਕੀਤੇ ਗਏ ਹਨ।
ਉਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨਾਂ ਪ੍ਰਚਾਰ ਵੈਨ ਨੂੰ ਹਰ ਜ਼ਿਲੇ ਵਿੱਚ ਸਥਾਨਕ ਮੋਹਤਬਾਰ ਤੇ ਚੁਣੇ ਹੋਏ ਲੀਡਰਾਂ ਦੀ ਸ਼ਮੂਲਿਅਤ ਕਰਵਾਈ ਜਾਵੇ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸੰਬੰਧ ਰੱਖਦੇ ਹੋਣ ਤਾਂ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸੁਵਿਧਾਵਾਂ ਦਾ ਹਰ ਕਿਸੇ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਭਾਈਵਾਲ ਵਿਭਾਗਾਂ ਦੀ ਵੀ ਮਹੱਤਵਪੂਰਣ ਭੂਮਿਕਾ ਹੈ ਤੇ ਸਾਰੇ ਵਿਭਾਗ ਮਿਲ ਕੇ ਡੇਂਗੂ ਨੂੰ ਕਾਬੂ ਕਰਨ ਲਈ ਯਤਨਸ਼ੀਲ ਹਨ।
ਇਸ ਮੌਕੇ ਤੇ ਸਪੈਸ਼ਲ ਸਕੱਤਰ ਸਿਹਤ ਤੇ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਸ਼੍ਰੀ ਅਮਿਤ ਕੁਮਾਰ ਨੇ ਕਿਹਾ ਕਿ ਨਵ ਨਿਯੁਕਤ ਸਟਾਫ ਨੂੰ ਵਧਾਈ ਦਿੱਤੀ ਤੇ ਉਨਾਂ ਨੂੰ ਕਿਹਾ ਕਿ ਉਹ ਲੋਕਾਂ ਤੱਕ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਕੋਈ ਕਸਰ ਨਾ ਛੱਡਣ।
ਇਸ ਮੌਕੇ ਤੇ ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ, ਡਾਇਰੈਕਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ, ਪੰਜਾਬ ਨਰਸਿੰਗ ਐਂਡ ਰਜਿਸਟਰੇਸ਼ਨ ਕਾਉਸਲ ਦੇ ਰਜਿਸਟਰਾਰ ਡਾ. ਕੇਡੀ ਸਿੰਘ ਤੇ ਜੁਆਇੰਟ ਡਾਇਰੈਕਟਰ ਡਾ. ਗੁਨਦੀਪ ਸਿੰਘ ਕਲਿਆਣ ਤੇ ਪ੍ਰੋਗਰਾਮ ਅਫ਼ਸਰ-ਐਨਵੀਬੀਡੀਸੀਪੀ ਡਾ. ਗਗਨਦੀਪ ਗਰੋਵਰ ਮੌਜੂਦ ਸਨ।