Voter registration for SGPC elections from October 21 to November 15,2023
October 10, 2023 - PatialaPolitics
Voter registration for SGPC elections from October 21 to November 15,2023
ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਜੀ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਮਿਤੀ: 21.10.2023 ਤੋਂ ਮਿਤੀ: 15.11.2023 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ: 05.12.2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ।
ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।