Magisterial inquiry ordered in Sanour assault case

August 7, 2018 - PatialaPolitics

ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਵੱਲੋਂ ਪਬਲਿਕ ਦੇ ਕੁੱਝ ਵਿਅਕਤੀਆਂ ਨਾਲ ਦੁਰ-ਵਿਵਹਾਰ ਕਰਨ ਦੇ ਮਾਮਲੇ ਦੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਮੈਜਿਸਟਰੀਅਲ ਜਾਂਚ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਵੱਲੋਂ ਇਸ ਸਾਰੇ ਮਾਮਲੇ ਦੀ ਮੈਜਿਸਟਰੀਅਲ ਜਾਂਚ ਕਰਵਾਉਣ ਦੀ ਕੀਤੀ ਸਿਫ਼ਾਰਿਸ਼ ਉਪਰੰਤ ਜਾਰੀ ਕੀਤੇ ਹਨ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਮਾਮਲੇ ਦੀ ਮੈਜਿਸਟਰੀਅਲ ਜਾਂਚ ਸਬੰਧਤ ਸਬ-ਡਵੀਜ਼ਨ ਮੈਜਿਸਟਰੇਟ ਕਰਨਗੇ।
ਇਥੇ ਇਹ ਵਰਨਣਯੋਗ ਹੈ ਕਿ ਬੀਤੇ ਕੱਲ ਇਹ ਮਾਮਲਾ ਸਾਹਮਣੇ ਆਉਣ ‘ਤੇ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਤੁਰੰਤ ਕਰਵਾਈ ਕਰਦਿਆ ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੰਬਰ 1846 ਪਟਿਆਲਾ ਨੂੰ ਨੌਕਰੀ ਤੋਂ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਸੀ। ਐਸ.ਐਸ.ਪੀ. ਨੇ ਡਿਪਟੀ ਕਮਿਸ਼ਨਰ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਮਾਮਲਾ ਪਬਲਿਕ ਨਾਲ ਦੁਰਵਿਵਹਾਰ ਦਾ ਹੋਣ ਕਾਰਨ ਇਸਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਮੈਜਿਸਟਰੀਅਲ ਜਾਂਚ ਕਰਾਉਣੀ ਉਚਿਤ ਹੋਵੇਗੀ।