Make Ayushman Card and get cash reward of Rs. 1 lakh
October 20, 2023 - PatialaPolitics
Make Ayushman Card and get cash reward of Rs. 1 lakh
“ਆਯੂਸ਼ਮਾਨ ਕਾਰਡ” ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ
-4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ
-ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ
ਪਟਿਆਲਾ, 18 ਅਕਤੂਬਰ :
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ‘ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣੇ ਹਨ, ਜਿਸ ਨੂੰ 1 ਲੱਖ ਰੁਪਏ ਤੋਂ 5 ਹਜ਼ਾਰ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲਣ ਦੀ ਮਿਤੀ 4 ਦਸੰਬਰ 2023 ਹੋਵੇਗੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ “ਆਯੂਸ਼ਮਾਨ ਐੱਪ” ਨਾਲ ਵੀ ਬਣਾ ਸਕਦੇ ਹੋ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹੋ।