Patiala: Placement camp for a job in a health care company on 27 October

October 26, 2023 - PatialaPolitics

Patiala: Placement camp for a job in a health care company on 27 October

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 27 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ, ਕੰਪਨੀ ’ਚ ਵੈਲਨੇੱਸ ਐਡਵਾਈਜ਼ਰ, ਟਰੇਨਰ, ਟੀਮ ਲੀਡਰ, ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ ਮਿਤੀ 27-10-2023 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ, ਕੰਪਨੀ ਵੱਲੋਂ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਅਤੇ ਉਮਰ 20-25 ਸਾਲ ਹੋਵੇ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 27-10-2023 ਦਿਨ (ਸ਼ੁੱਕਰਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।