Patiala: District Health Officer DHO conducts Food Sampling at shops

October 31, 2023 - PatialaPolitics

Patiala: District Health Officer DHO conducts Food Sampling at shops

 

ਪਟਿਆਲਾ 31 ਅਕਤੂਬਰ ( )ਜਿਲ੍ਹੇ ਵਿੱਚ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਪਟਿਆਲਾ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਵਿੱਚ ਖਾਣ ਪੀਣ ਵਾਲੀਆ ਵਸਤਾਂ ਦੀ ਵਿਕਰੀ ਕਰ ਰਹੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਅਤੇ 4 ਸੈਂਪਲ ਵੀ ਭਰੇ ਗਏ। ਜਿਨ੍ਹਾਂ ਵਿੱਚ ਰੰਗਦਾਰ ਬਾਲੂਸ਼ਾਹੀ, ਪਰਮਲ ਦੇ ਲੱਡੂ, ਪਨੀਰ ਅਤੇ ਨਮਕੀਨ ਸ਼ਾਮਿਲ ਹਨ। ਜਾਣਕਾਰੀ ਦਿੰਦੇ ਜਿਲ੍ਹਾ ਸਿਹਤ ਅਫਸਰ ਡਾ. ਵਿਜੈ ਕੁਮਾਰ ਜਿੰਦਲ ਨੇ ਦਸਿਆ ਕਿ ਉਹਨਾਂ ਦੀ ਅਗਵਾਈ ਵਿੱਚ ਬਣਾਈ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਜਸਵਿੰਦਰ ਸਿੰਘ ਸ਼ਾਮਲ ਸਨ, ਵੱਲੋਂ ਪਟਿਆਲਾ ਸ਼ਹਿਰ ਵਿੱਚ ਖਾਣ ਪੀਣ ਵਾਲੀਆ ਵਸਤਾਂ ਦੇ ਚਾਰ ਸੈਂਪਲ ਭਰੇ ਗਏ।ਉਹਨਾਂ ਦੱਸਿਆ ਕਿ ਭਰੇ ਗਏ ਇਹਨਾਂ ਸੈਂਪਲਾਂ ਨੂੰ ਲੈਬਾਟਰੀ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਲੈਬਾਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੈਲ ਪਾਏ ਗਏ ਤਾਂ ਸਬੰਧਤ ਮਾਲਕਾਂ ਖਿਲਾਫ ਫੂਡ ਸੈਫਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ ।ਇਸ ਮੋਕੇ ਫੂਡ ਸੇਫਟੀ ਅਫਸਰਾਂ ਵੱਲੋਂ ਦੁਕਾਨਦਾਰਾਂ ਨੂੰ ਵਸਤਾਂ ਦਾ ਉਤਪਾਦ ਕਰਨ ਅਤੇ ਵਿਕਰੀ ਸਮੇਂ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ।