TarnTaran: Man, his wife and sister-in-law found dead at home

November 8, 2023 - PatialaPolitics

TarnTaran: Man, his wife and sister-in-law found dead at home

ਪੰਜਾਬ ਵਿੱਚ ਕਤਲ ਅਪਰਾਧ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ ‘ਚ ਦੇਰ ਰਾਤ ਟ੍ਰਿਪਲ ਮਡਰ ਦੀ ਵਾਰਦਾਤ ਸਾਹਮਣੇ ਆਈ ਹੈ। ਦਰਅਸਲ ਜ਼ਿਲ੍ਹੇ ਦੇ ਹਰੀਕੇ ਫਾਲ ਖੇਤਰ ਅਧੀਨ ਪੈਂਦੇ ਪਿੰਡ ਤੁੰਗ ‘ਚ ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ

ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਦੱਸੀ ਜਾ ਰਹੀ ਹੈ। ਇਸ ਦੀ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਇਕਬਾਲ ਸਿੰਘ ਦਾ ਪੁੱਤਰ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਧੀਆਂ ਵਿਆਹੁਤਾ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੰਮਕਾਜ ਲਈ ਲੰਬੇ ਸਮੇਂ ਤੋਂ ਘਰ ਚ ਰੱਖਿਆ ਇੱਕ ਪਰਵਾਸੀ ਮੁਲਾਜ਼ਮ ਕਤਲ ਤੋਂ ਬਾਅਦ ਫ਼ਰਾਰ ਹੋ ਗਿਆ ਹੈ। ਇਸ ਸਬੰਧੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।