DC Patiala Sakshi Sawhney bats for eco-friendly Diwali celebrations
November 11, 2023 - PatialaPolitics
DC Patiala Sakshi Sawhney bats for eco-friendly Diwali celebrations
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ
-ਰੋਸ਼ਨੀਆਂ ਦਾ ਤਿਉਹਾਰ ਰੋਸ਼ਨੀ ਨਾਲ ਹੀ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ
-ਦਿਵਾਲੀ ਨੂੰ ਧੂੰਏ ਦਾ ਤਿਉਹਾਰ ਨਾ ਬਣਾਇਆ ਜਾਵੇ-ਸਾਕਸ਼ੀ ਸਾਹਨੀ
ਪਟਿਆਲਾ, 8 ਨਵੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਦਿਵਾਲੀ, ਬੰਦੀਛੋੜ ਦਿਵਸ ਅਤੇ ਆ ਰਹੇ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲਮਿਲਕੇ ਇਸ ਪਾਵਨ ਤਿਉਹਾਰ ਨੂੰ ਰੋਸ਼ਨੀਆਂ ਦੇ ਤਿਉਹਾਰ ਵਜੋਂ ਹੀ ਮਨਾਉਣਾ ਚਾਹੀਦਾ ਹੈ ਅਤੇ ਇਸ ਨੂੰ ਧੂੰਏ ਦਾ ਤਿਉਹਾਰ ਨਹੀਂ ਬਣਨ ਦੇਣਾ ਚਾਹੀਦਾ।
ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਨੂੰ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦਾ ਖਿਆਲ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕਰਦੇ ਹੋਏ ਗਰੀਨ ਪਟਾਕੇ ਹੀ ਵਰਤਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਰਾਣੀ ਰਵਾਇਤ ਮੁਤਾਬਕ ਮਿੱਟੀ ਦੇ ਦੀਵੇ ਬਾਲ ਦਿਵਾਲੀ ਮਨਾਈ ਜਾਵੇ। ਉਨ੍ਹਾਂ ਨੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਦੀ ਬਹੁਤ-ਬਹੁਤ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।