Powercut in Patiala On 15 November 2023

November 14, 2023 - PatialaPolitics

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 14-11-2023

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਤੋਂ ਚਲਦੇ 11 ਕੇ.ਵੀ. ਗੁਰਬਖਸ਼ ਕਲੋਨੀ ਫੀਡਰ ਅਤੇ 11 ਕੇ.ਵੀ. ਜੁਝਾਰ ਨਗਰ ਫੀਡਰ ਤੇ ਜਰੂਰੀ ਕੰਮ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ:- ਗੁਰਬਖਸ਼ ਕਾਲੋਨੀ,ਤਫਜਲਪੁਰਾ, ਪਵਿੱਤਰ ਇਨਕਲੇਵ, ਵਿਕਾਸ ਕਾਲੋਨੀ-E ਬਲਾਕ, ਪੁਰਾਣਾ ਬਿਸ਼ਨ ਨਗਰ ਗਲੀ ਨੰ-9, ਨਿਊ ਰੋਜ਼ ਕਾਲੋਨੀ ਆਦਿ ਦੀ ਬਿਜਲੀ ਸਪਲਾਈ ਮਿਤੀ 15-11-2023 ਨੂੰ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 4:00 ਵਜੇ ਤੱਕ ਬੰਦ ਰਹੇਗੀ ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 14-11-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ, ਅਮਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 15-11-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ