SGPC to take action on Nihang Singh viral video on Akal Takht Sahib
November 15, 2023 - PatialaPolitics
SGPC to take action on Nihang Singh viral video on Akal Takht Sahib
ਅੰਮ੍ਰਿਤਸਰ: ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ਉੱਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਂਦਾ ਹੈ ਅਤੇ ਸਿੱਖ ਕੌਮ ਉਸ ਆਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਵੀ ਕਰਦੀ ਹੈ। ਉੱਥੇ ਹੀ ਇਸ ਬੰਦੀ ਛੋੜ ਦਿਵਸ ਦੇ ਮੌਕੇ ਉੱਤੇ ਜਦੋਂ ਗਿਆਨੀ ਰਘਬੀਰ ਸਿੰਘ ਵੱਲੋਂ ਆਪਣਾ ਸੰਦੇਸ਼ ਪੜ੍ਹਿਆ ਗਿਆ ਉਸ ਤੋਂ ਬਾਅਦ ਇੱਕ ਨਿਹੰਗ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਪਿੱਛੇ ਛੱਡਦੇ ਹੋਏ ਮਾਈਕ ਉੱਤੇ ਆਪਣਾ ਹੀ ਸੰਦੇਸ਼ ਦੇਣਾ ਸ਼ੁਰੂ ਕੀਤਾ ਗਿਆ, ਜਿਸ ਵਿੱਚ ਉਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੀ ਗੱਲ ਵੀ ਕਹੀ ਗਈ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਈਕ ਤਾਂ ਬੰਦ ਕਰ ਦਿੱਤਾ ਗਿਆ ਪਰ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹੋਈ ਇਸ ਬੇਰੂਤਰੀ ਨੂੰ ਲੈਕੇ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਸਖ਼ਤ ਨੋਟਿਸ ਲਿਆ ਜਾ ਰਿਹਾ ਹੈ। ਐੱਸਜੀਪੀਸੀ ਦੇ ਸਕੱਤਰ ਨੇ ਨਿਹੰਗ ਸਿੰਘ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਹੈ।