Latest update about Patiala Old Bus Stand

November 28, 2023 - PatialaPolitics

Latest update about Patiala Old Bus Stand

ਵਿਧਾਇਕ ਕੋਹਲੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ

-ਮੁੱਖ ਮੰਤਰੀ ਵੱਲੋਂ ਇਸ ਮਸਲੇ ਦਾ ਜਲਦੀ ਹੱਲ ਕਰਨ ਦਾ ਭਰੋਸਾ

ਪਟਿਆਲਾ, 28 ਨਵੰਬਰ ()-

ਪੰਜਾਬ ਵਿਧਾਨ ਸਭਾ ਦਾ 2 ਰੋਜਾ ਸੈਸਨ ਅੱਜ ਸੁਰੂ ਹੋ ਗਿਆ ਹੈ। ਇਸ ਸੈਸਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੋਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ। ਇਸ ਦੋਰਾਨ ਵਿਧਾਇਕ ਨੇ ਵਿਧਾਨ ਸਭਾ ਹਾਊਸ ਸਾਹਮਣੇ ਮੁੱਦਾ ਉਠਾੳਦਿਆਂ ਕਿਹਾ ਕੇ ਸਰਕਾਰ ਨੇ ਪਟਿਆਲਾ ਨੂੰ ਨਵਾਂ ਬੱਸ ਅੱਡਾ ਸਪੁਰਦ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ, ਪਰ ਇਸ ਦੇ ਨਾਲ ਹੀ ਪੁਰਾਣੇ ਬੱਸ ਅੱਡੇ ਦੇ ਆਲੇ ਦੁਆਲੇ ਦੁਕਾਨਾ, ਹੋਟਲ, ਰੇਹੜੀਆਂ ਅਤੇ ਫੜੀਆਂ ਲਾਉਣ ਵਾਲੇ ਲੋਕਾਂ ਦੇ ਰਜਗਾਰ ਬਾਰੇ ਕੋਈ ਕਦਮ ਉਠਾਉਣ ਦੀ ਲੋੜ ਹੈ। ਇਸ ਮਾਮਲੇ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਸਵਾਸ ਦਿਵਾਇਆ ਕੇ ਆਮ ਲੋਕਾਂ ਨੂੰ ਕਈ ਪ੍ਰੇਸਾਨੀ ਨਹੀਂ ਆਉਣ ਦਿੱਤੀ ਜਾਏਗੀ ਅਤੇ ਜਲਦੀ ਹੀ ਮਸਲਾ ਹੱਲ ਕੀਤਾ ਜਾਏਗਾ।

ਵਿਧਾਇਕ ਕੋਹਲੀ ਨੇ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕੇ ਇਨਾ ਦੁਕਾਨਦਾਰਾ ਦੇ ਰੁਜਗਾਰ ਦੇ ਨਾਲ ਨਾਲ ਕਰੀਬ 40 ਕਿਲੋਮੀਟਰ ਦੇ ਘੇਰੇ ਤੋਂ ਆਉਣ ਵਾਲੇ ਲੋਕਾਂ ਲਈ ਵੀ ਬਹੁਤ ਮੁਸਕਿਲ ਸੁਰੂ ਹੋ ਗਈ ਹੈ। ਵਿਧਾਇਕ ਨੇ ਮੁੱਦਾ ਉਠਾਇਆ ਕੇ ਪੁਰਾਣਾ ਬੱਸ ਅੱਡਾ ਦੇ ਕੋਲ ਇਤਿਹਾਸਕ ਗਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪ੍ਰਚੀਨ ਮੰਦਰ ਸ੍ਰੀ ਕਾਲੀ ਮਾਤਾ, ਕਚਿਹਰੀਆਂ, ਹਸਪਤਾਲ ਅਤੇ ਬਾਜਾਰ ਹਨ। ਉਨਾ ਕਿਹਾ ਕੇ ਇਹ ਲੋਕ ਰੋਜਾਨਾ ਆਪਣੇ ਕਾਰੋਬਾਰ ਜਾਂ ਡਿਊਟੀ ਅਤੇ ਆਪਣੇ ਹੋਰ ਕੰਮਕਾਜਾਂ ਲਈ ਪਟਿਆਲਾ ਆਉਦੇ ਹਨ, ਜਿਸ ਕਰਕੇ ਇਨਾ ਨੂੰ ਪਹਿਲਾਂ ਪਟਿਆਲਾ ਦੇ ਨਵੇਂ ਬੱਸ ਤ ਉਤਰਨਾ ਪੈਦਾਂ ਹੈ, ਜਦਕਿ ਫਿਰ ਉਥੋਂ ਪੁਰਾਣੇ ਬੱਸ ਅੱਡੇ ਆਉਣਾ ਪੈਦਾਂ ਹੈ ਅਤੇ ਫਿਰ ਅੱਗੋਂ ਕਿਸੇ ਸਾਧਨ ਰਾਹੀਂ ਪੈਸੇ ਖਰਚ ਕੇ ਆਪਣੇ ਨਿਰਧਾਰਿਤ ਸਥਾਨ ਤੇ ਜਾਣਾ ਪੈਦਾਂ ਹੈ, ਜਦਕਿ ਫਿਰ ਵਾਪਸੀ ਲਈ ਵੀ ਇਹੀ ਤਰੀਕਾ ਹੈ। ਜਿਸ ਕਰਕੇ ਇਹ ਲੋਕਾਂ ਨੂੰ ਦੋਹਰੀ ਤੀਹਰੀ ਵਾਰ ਪੈਸੇ ਲਗਾਉਣੇ ਪੈਦੈ ਹਨ। ਵਿਧਾਇਕ ਨੇ ਵਿਧਾਨ ਸਭਾ ਹਾਊਸ ਨੂੰ ਦੱਸਿਆ ਕੇ ਇਸ ਮਸਲੇ ਦਾ ਢਕਵਾ ਹੱਲ ਜਲਦੀ ਕੀਤਾ ਜਾਵੇ ਤਾਂ ਕੇ ਸੈਂਕੜੇ ਦਕਾਨਦਾਰਾਂ, ਰੇਹੜੀ ਫੜੀ ਵਾਲਿਆਂ ਸਮੇਤ ਆਮ ਲੋਕਾਂ ਦੀ ਪ੍ਰੇਸਾਨੀ ਦੂਰ ਕੀਤੀ ਜਾ ਸਕੇ।