Jalandhar Police have arrested SHO Rajesh Kumar Arora of Rama Mandi Police Station

December 8, 2023 - PatialaPolitics

Jalandhar Police have arrested SHO Rajesh Kumar Arora of Rama Mandi Police Station

ਵੀਓਪੀ ਬਿਊਰੋ, ਜਲੰਧਰ- ਜਲੰਧਰ ਦੇ ਥਾਣਾ ਰਾਮਾਮੰਡੀ ਦੇ ਐੱਸਐੱਚਓ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਉਸ ਖ਼ਿਲਾਫ਼ ਆਪਣੇ ਹੀ ਥਾਣੇ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲਾ ਸਪਾ ਸੈਂਟਰ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਦਰਅਸਲ ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਅਰੋੜਾ ‘ਤੇ ਸਪਾ ਸੈਂਟਰ ਦੇ ਮਾਲਕ ਕੋਲੋਂ 2.50 ਲੱਖ ਰੁਪਏ ਲੈਣ ਦੇ ਦੋਸ਼ ਲੱਗੇ ਹਨ ਥਾਣਾ ਰਾਮਾਮੰਡੀ ਵਿਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਦਰਜ ਕੀਤੀ ਗਈ ਐੱਫ਼. ਆਈ. ਆਰ.’ਚ ਰਾਜੇਸ਼ ਅਰੋੜਾ ਦੇ ਇਲਾਵਾ 2 ਹੋਰ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਦੇ ਨਾਂ ਸੰਦੀਪ ਅਤੇ ਅਨਵਰ ਦੱਸੇ ਜਾ ਰਹੇ ਹਨ। ਪਤਾ ਲੱਗਾ ਹੈ ਕਿ ਥਾਣੇਦਾਰ ਰਾਜੇਸ਼ ਅਰੋੜਾ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਰਾਮਾਮੰਡੀ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸਪਾ ਸੈਂਟਰ ਦਾ ਹੈ ਅਤੇ ਐੱਫ਼. ਆਈ. ਆਰ. ਵੀ ਥਾਣਾ ਰਾਮਾਮੰਡੀ ਵਿਚ ਆਈ. ਪੀ. ਸੀ. ਦੀ ਧਾਰਾ 342 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ 337 ਨੰਬਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਪੈਸੇ ਵੀ ਬਰਾਮਦ ਕਰ ਲਏ ਗਏ ਹਨ। ਪੁਲਿਸ ਅਨੁਸਾਰ ਮਾਮਲੇ ਵਿਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।