Abohar:Pistol was stolen from the statue of Shaheed Udham Singh
December 30, 2023 - PatialaPolitics
Abohar:Pistol was stolen from the statue of Shaheed Udham Singh
ਅਬੋਹਰ ਦੇ ਵਿੱਚ ਨਵੇਂ ਸਥਾਪਿਤ ਕੀਤੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਨਾ ਮਾਲੂਮ ਲੋਕਾਂ ਖਿਲਾਫ ਥਾਣਾ ਸਿਟੀ 1 ਅਬੋਹਰ ਵਿਖੇ ਐਫ.ਆਈ.ਆਰ ਨੰਬਰ 252 ਮਿਤੀ 30 ਦਸੰਬਰ 2023 ਅਧੀਨ ਧਾਰਾ 379, 426, 427 ਭਾਰਤੀ ਦੰਡ ਸੰਹਿਤਾ ਅਤੇ ਧਾਰਾ 3 ਪਬਲਿਕ ਪ੍ਰੋਪਰਟੀ ਐਕਟ ਤਹਿਤ ਦਰਜ ਕੀਤੀ ਗਈ ਹੈ । ਐਸ.ਐਸ.ਪੀ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ । ਉਨਾਂ ਕਿਹਾ ਕਿ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਲੱਭ ਕੇ ਕਾਨੂੰਨ ਅਨੁਸਾਰ ਸਜ਼ਾ ਦਵਾਈ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਇਸ ਸਬੰਧੀ ਕਿਸੇ ਕੋਲ ਸੂਚਨਾ ਹੋਵੇ ਤਾਂ ਉਹ ਪੁਲਿਸ ਨਾਲ ਸਾਂਝੀ ਕਰ ਸਕਦਾ ਹੈ। ਸੂਚਨਾ ਦੇਣ ਵਾਲੇ ਵੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨਾਂ ਆਖਿਆ ਕਿ ਸ਼ਹੀਦ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਵੀ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
View this post on Instagram