Patiala: Long queues at petrol pumps as Transport Association, drivers protest against new law on hit and run cases
January 2, 2024 - PatialaPolitics
Patiala: Long queues at petrol pumps as Transport Association, drivers protest against new law on hit and run cases
ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰਾਂ ਵੱਲੋਂ ‘ਨਵੇਂ ਹਿੱਟ ਐਂਡ ਰਨ ਕਾਨੂੰਨ’ ਵਿਰੁੱਧ ਹੜਤਾਲ ਲਗਾਤਾਰ ਜਾਰੀ ਹੈ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜੇਕਰ ਅੱਜ ਸ਼ਾਮ ਤੱਕ ਹੜਤਾਲ ਖ਼ਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਸੁੱਕੇ ਹੋਣ ਦੀ ਸੰਭਾਵਨਾ ਹੈ, ਯਾਨੀ ਕਿ ਉਨ੍ਹਾਂ ‘ਚ ਤੇਲ ਖ਼ਤਮ ਹੋ ਜਾਵੇਗਾ।