Sukhdev Singh Dhindsa Quits All Party Posts Of SAD
September 29, 2018 - PatialaPolitics
Senior Akali lader and Secretary General of Akali Dal and Rajya Sabha member Sukhdev Singh Dhindsa has resigned from al the posts of the party .
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸੰਬੰਧੀ ਬਕਾਇਦਾ ਲਿਖਤੀ ਰੂਪ ਵਿਚ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ। ਇਸ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਹੈ, ” ਮੈਂ ਹੁਣ ਸਰਗਰਮ ਸਿਆਸਤ ਵਿੱਚ ਆਪਣੀ ਪਾਰੀ ਪੂਰੀ ਕਰ ਚੁੱਕਿਆ ਹਾਂ ਤੇ ਹੁਣ ਮੈਨੂੰ ਮੇਰੀ ਸਿਹਤ ਇਜਾਜ਼ਤ ਨਹੀਂ ਦਿੰਦਾ ਕਿ ਮੈਂ ਹੋਰ ਕੰਮ ਕਰਾਂ।”
ਤੁਹਾਨੂੰ ਦੱਸ ਦਈਏ ਕਿ ਢੀਂਡਸਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਹਨ। ਇਸ ਨਾਲ ਕੋਈ ਸ਼ੱਕ ਨਹੀਂ ਕਿ ਅਕਾਲੀ ਦਲ ਨੂੰ ਉਨ੍ਹਾਂ ਦੇ ਅਸਤੀਫਾ ਦੇਣ ਨਾਲ ਵੱਡੀ ਘਾਟ ਮਹਿਸੂਸ ਹੋ ਸਕਦੀ ਹੈ ਕਿਉਂਕਿ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਹਨ।