Holidays declared in Punjab Schools till 14 January 2024

January 7, 2024 - PatialaPolitics

 

Holidays declared in Punjab Schools till 14 January 2024

 

ALL THE GOVERNMENT AND PRIVATE SCHOOLS IN STATE UPTO 10th CLASS TO BE CLOSED FROM JANUARY 8-14: ORDERS CM

 

DIRECTIONS ISSUED IN VIEW OF INCLEMENT WEATHER CONDITIONS

 

Chandigarh, January 7-

 

In view of inclement weather conditions in the region, the Punjab Chief Minister Bhagwant Singh Mann has ordered that all the government, government aided and private schools in the state upto 10th class will remain close from January 8-14.

 

In a statement issued here today, the Chief Minister, while expressing concern over rough weather conditions, said that this can cause a huge damage to the health of the children. He said that in larger interests of school going students, this order was necessitated and the schools will remain closed till January 14. Bhagwant Singh Mann said that the state government is committed for safeguarding the interests of each and every section of the society.

ਮੁੱਖ ਮੰਤਰੀ ਦਫ਼ਤਰ, ਪੰਜਾਬ

 

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

 

• ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼

 

ਚੰਡੀਗੜ੍ਹ, 7 ਜਨਵਰੀ

ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

 

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

 

ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਇਹਨਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।

 

11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।

 

ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।