Patiala family light angeethi to beat cold, suffocate to death

January 16, 2024 - PatialaPolitics

Patiala family light angeethi to beat cold, suffocate to death

ਅੰਗੀਠੀ ਬਾਲ ਕੇ ਅੱਗ ਸੇਕ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਭਾਣਾ,2 ਬੱਚਿਆਂ ਸਮੇਤ ਮਾਤਾ ਪਿਤਾ ਦੀ ਮੌਤ

ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਲੋਨੀ ਦੇ ਵਿੱਚ ਇੱਕ ਘਰ ਦੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਬਿਹਾਰ ਤੋਂ ਪ੍ਰਵਾਸੀ ਪਰਿਵਾਰ ਪੰਜਾਬ ਦੇ ਵਿੱਚ ਵਧੀਆ ਕਮਾਈ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਆਇਆ ਸੀ ਦੱਸ ਦਈਏ ਕਿ ਬਿਹਾਰ ਦੇ ਰਹਿਣ ਵਾਲੇ ਨਵਾਬ ਕੁਮਾਰ ਅਤੇ ਉਨਾਂ ਦੀ ਪਤਨੀ ਤੇ ਉਨਾਂ ਦੇ ਬੇਟਾ ਬੇਟੀ ਘਰ ਦੇ ਵਿੱਚ ਮੌਜੂਦ ਸੀ ਅਤੇ ਉਹ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਅੱਗ ਸੇਕ ਰਹੇ ਸੀ ਜਿੱਥੇ ਉਨਾਂ ਦੇ ਨਾਲ ਵੱਡਾ ਭਾਣਾ ਵਾਪਰ ਗਿਆ ਦੱਸ ਦਈਏ ਕਿ ਅੰਗੀਠੀ ਦਾ ਧੂਆਂ ਚੜਨ ਕਾਰਨ ਬੱਚਿਆਂ ਸਣੇ ਮਾਤਾ ਪਿਤਾ ਦੀ ਮੌਤ ਹੋ ਗਈ ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਿਕਾ ਦੀ ਪਹਿਚਾਨ ਨਵਾਬ ਕੁਮਾਰ ਉਨਾਂ ਦੀ ਪਤਨੀ ਤੇ ਬੇਟੀ ਰੁਕਾਇਆ ਜਿਸਦੀ ਉਮਰ 4 ਸਾਲ ਹੈ ਤੇ ਨਾਲ ਹੀ ਉਨ੍ਹਾਂ ਦਾ ਬੇਟਾ ਜਿਸ ਦਾ ਨਾਮ ਅਰਮਾਨ ਕੁਮਾਰ ਹੈ ਅਤੇ ਉਸ ਦੀ ਉਮਰ 2 ਸਾਲ ਹੈ ਫਿਲਹਾਲ ਮੌਕੇ ਤੇ ਪਹੁੰਚੀ ਕੋਤਵਾਲੀ ਥਾਣਾ ਦੀ ਪੁਲਿਸ ਨੇ ਮ੍ਰਿਤਿਕ ਪਰਿਵਾਰ ਦੇ ਡੈਡ ਬਾਡੀ ਨੂੰ ਪਟਿਆਲਾ ਦੇ ਮੋਰਚਰੀ ਘਰ ਵਿਖੇ ਰਖਵਾ ਦਿੱਤਾ ਹੈ ਜਿੱਥੇ ਉਹਨਾਂ ਦਾ ਸਵੇਰ ਚੜਦੇ ਹੀ ਪੋਸਟਮਾਰਟਮ ਹੋਵੇਗਾ ਮ੍ਰਿਤਕ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਦੇ ਵਿੱਚ ਜੈ ਦੁਰਗਾ ਕੰਪਨੀ ਚ ਕੰਮ ਕਰਦਾ ਸੀ