Couple commits suicide at 23 No.Phatak Patiala

ਪਟਿਆਲਾ ਵਿਚ ਅੱਜ ਨੌਜਵਾਨ ਲੜਕਾ ਅਤੇ ਲੜਕੀ ਨੇ ਟ੍ਰੇਨ ਹੇਠਾਂ ਆ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜੋੜਾ ਸਰਕਾਰੀ ਨੌਕਰੀ ਕਰਦਾ ਸੀ। ਲੜਕਾ ਜਿੱਥੇ ਬਿਜਲੀ ਬੋਰਡ ਵਿਚ ਜੇ.ਈ ਅਤੇ ਲੜਕੀ ਗਰਲਜ਼ ਕਾਲਜ ਵਿਚ ਅਸਿਸਟੈਂਟ ਪ੍ਰੋਫੈਸਰ ਸੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ 23 ਨੰਬਰ ਰੇਲਵੇ ਫਾਟਕ ਨੇੜੇ ਵਾਪਰੀ। ਇਹ ਮਾਮਲਾ ਪ੍ਰੇਮ ਸਬੰਧਾਂ ਦਾ ਲੱਗ ਰਿਹਾ ਹੈ। ਇਸ ਦੌਰਾਨ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।