Four killed in truck-car collision in Punjab’s Hoshiarpur
January 27, 2024 - PatialaPolitics
Four killed in truck-car collision in Punjab’s Hoshiarpur
ਦੇਰ ਰਾਤ ਹੁਸ਼ਿਆਰਪੁਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ।
ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਵਾਪਰਿਆ।ਜਾਣਕਾਰੀ ਅਨੁਸਾਰ ਕਾਰ ਤੇ ਟਰੱਕ ਦੀ ਆਪਸ ‘ਚ ਟੱਕਰ ਹੋ ਗਈ। ਜਿਸ ਵਿੱਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉਡ ਗਏ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ।